ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਿਸ ਨੂੰ ਸਿਆਸਤ ਪੂਰੀ ਭਖੀ ਹੋਈ ਹੈ। ਇਸਦੇ ਦਰਮਿਆਨ ਪਟਿਆਲਾ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸੰਤੋਖ ਸਿੰਘ ਚੌਧਰੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸਿੱਧੂ ਦੇ ਨਾਲ ਕਈ ਕਾਂਗਰਸੀ ਆਂਗੂ ਵੀ ਮੌਜੂਦ ਸਨ।
ਦਸ ਦਈਏ ਕਿ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਆਪਣਾ ਉਮੀਦਵਾਰ ਐਲਾਨ ਕੇ ਟਿਕਟ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਨਵਜੋਤ ਸਿੰਘ ਸਿੱਧੂ ਰੋਡ ਰੇਜ਼ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਸਨ।