ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਜਲੰਧਰ ਜ਼ਿਮਣੀ ਚੋਣ ਤੋਂ ਮਹਿਜ਼ 4 ਦਿਨ ਪਹਿਲਾਂ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਦਿੱਲੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੀਨੀਅਰ ਲੀਡਰ ਅਟਵਾਲ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ ।
ਦਸ ਦਈਏ ਕਿ ਜਲੰਧਰ ‘ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਿਆਸੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਚਰਨਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਹਨ। ਦਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਦੋਂ ਇਹ ਚਰਚਾਵਾਂ ਸਨ ਕਿ ਹੁਣ ਚਰਨਜੀਤ ਸਿੰਘ ਅਟਵਾਲ ਬੀਜੇਪੀ ‘ਚ ਸ਼ਾਮਲ ਹੋ ਸਕਦੇ ਹਨ ਅਤੇ ਅੱਜ ਇਹ ਚਰਚਾਵਾਂ ਸੱਚ ਹੋ ਗਈਆਂ ਹਨ ਕਿਉਂਕਿ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ਵਿਚ ਚਰਨਜੀਤ ਸਿੰਘ ਅਟਵਾਲ ਬੀਜੇਪੀ ‘ਚ ਸ਼ਾਮਲ ਹੋ ਗਏ ਹਨ।



