ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਗਜੇਂਦਰ ਸਿੰਘ ਸ਼ੇਖਾਵਤ ਵੀ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਪਾਰਟੀ ਦੇ ਦਿੱਗਜ ਨੇਤਾਵਾਂ ਦਾ ਨਾਂ ਵੀ ਇਸ ਸਟਾਰ ਪ੍ਰਚਾਰਕ ਦੀ ਲਿਸਟ ’ਚ ਸ਼ਾਮਲ ਹੈ। । ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਿੰਨਾ ਦੇ ਹੱਕ ‘ਚ ਇਹ ਸਾਰੇ ਵੱਡੇ ਲੀਡਰ ਚੋਣ ਪ੍ਰਚਾਰ ਕਰਨਗੇ। ਦਸਣਯੋਗ ਹੈ ਕਿ ਇੰਦਰ ਇਕਬਾਲ ਸਿੰਘ ਸਾਬਕਾ ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ।
ਕਾਬਿਲੇਗੌਰ ਹੈ ਕਿ ਜ਼ਿਮਨੀ ਚੋਣ ਵਿੱਚ ਹੁਣ ਚਾਰ ਵੱਡੇ ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਕਾਂਗਰਸ ਤੋਂ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਤੋਂ ਸੁਸ਼ੀਲ ਕੁਮਾਰ ਰਿੰਕੂ, ਅਕਾਲੀ ਦਲ-ਬਸਪਾ ਤੋਂ ਡਾ. ਸੁਖਸ਼ਵਿੰਦਰ ਸੁੱਖੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਸ਼ਾਮਲ ਹਨ। ਦਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।