ਜਲੰਧਰ ਜ਼ਿਮਣੀ ਚੋਣ ਦੇ ਚੋਣ ਪ੍ਰਚਾਰ ਦੌਰਾਨ ਕੀਤਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੂਰਾ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਦਿੱਤੀ ਹੈ। ਟਵੀਟ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ, “ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ। ਉਹਨਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ।” ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ ਦਾ ਨੀਂਹ ਪੱਥਰ ਰੱਖਣਗੇ।
ਦਸ ਦਈਏ ਕਿ ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਨਤੀਜਿਆਂ ਦੇ ਇੱਕ ਹਫਤੇ ਦੇ ਅੰਦਰ ਹੀ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਰਹਿਣਗੇ। ਲੰਮੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਆਦਮਪੁਰ ਵਾਲੀ ਸੜਕ ਬਣਾਈ ਜਾਵੇਗੀ।