ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਬਰ-ਜ਼ਿਨਾਹ ਮਾਮਲੇ ਸਮੇਤ 16 ਹੋਰ ਮਾਮਲਿਆਂ ਵਿੱਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਬੈਂਸ ਅੱਜ ਦੁਪਹਿਰ ਕਰੀਬ 12 ਵਜੇ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਦਸ ਦਈਏ ਕਿ ਬੈਂਸ ਦੇ ਜੇਲ੍ਹ ਤੋਂ ਰਿਹਾਅ ਹੋਣ ਦੀ ਖ਼ਬਰ ਨਾਲ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਕੇ ਸਾਂਝੀ ਕੀਤੀ ਗਈ ਸੀ। ਦਸਣਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ‘ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ‘ਚ ਸਿਫ਼ਟ ਕੀਤਾ ਗਿਆ ਸੀ ।
ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹੁਣ ਇਹ ਤਾਂ ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਂਸ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਜਾਂ ਆਪਣੀ ਪਾਰਟੀ (ਲੋਕ ਇਨਸਾਫ ਪਾਰਟੀ) ਨੂੰ ਮਜ਼ਬੂਤ ਕਰਨ ਲਈ ਕੋਈ ਕਦਮ ਚੁੱਕਦੇ ਹਨ।