ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਸਿੱਖਿਆ ਮੰਤਰੀ ਬੈਂਸ, ਆਈਪੀਐਸ ਅਧਿਕਾਰੀ ਨਾਲ ਹੋਈ ਮੰਗਣੀ  

ਪੰਜਾਬ ਦੇ ਇਕ ਹੋਰ ਮੰਤਰੀ ਨੇ ਘਰ ਸ਼ਹਿਨਾਈਆਂ ਗੂੰਜਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਤਵਾਰ ਨੂੰ ਇੱਕ ਨਿੱਜੀ ਸਮਾਰੋਹ ਦੌਰਾਨ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਡਾਕਟਰ ਜਯੋਤੀ ਯਾਦਵ ਨਾਲ ਮੰਗਣੀ ਕਰ ਲਈ। ਜੋੜੇ ਨੇ ਵਿਆਹ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ, ਪਰ ਪਰਿਵਾਰ ਦੇ ਨਜ਼ਦੀਕੀ ਸੂਤਰਾਂ ਨੇ ਕਿਹਾ ਕਿ ਇਹ ਇੱਕ ਦੋ ਹਫ਼ਤਿਆਂ ਵਿੱਚ ਹੋਣ ਦੀ ਸੰਭਾਵਨਾ ਹੈ।

ਸੂਤਰਾਂ ਮੁਤਾਬਕ ਇਸ ਵਿਆਹ ਵਿੱਚ ਕਈ ਸਿਆਸੀ ਦਿੱਗਜਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਪੇਜ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਹੋਈ ਮੰਗਣੀ ਤਸਵੀਰ ਸਾਂਝੀ ਕਰਦਿਆਂ ਉਹਨਾਂ ਦੋਵਾਂ ਨੂੰ ਵਧਾਈ ਦਿੱਤੀ ਹੈ।

ਦਸ ਦਈਏ ਕਿ ਹਰਿਆਣਾ ਦੇ ਗੁੜਗਾਓਂ ਦੀ ਰਹਿਣ ਵਾਲੀ 34 ਸਾਲਾ ਯਾਦਵ ਇੱਕ ਯੋਗ ਦੰਦਾਂ ਦੀ ਡਾਕਟਰ ਵੀ ਹੈ। 2019 ਬੈਚ ਦੀ ਆਈਪੀਐਸ ਅਧਿਕਾਰੀ ਪਿਛਲੇ ਸਾਲ ਜੁਲਾਈ ਵਿੱਚ ਸੁਰਖੀਆਂ ਵਿੱਚ ਆਈ ਸੀ ਜਦੋਂ ਉਹਨਾਂ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਧਿਆਣਾ ਦੱਖਣ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਸਾਹਮਣਾ ਕਰਨਾ ਪਿਆ ਸੀ। ਵਿਧਾਇਕ ਨੇ ਜਯੋਤੀ ਯਾਦਵ ਨੂੰ “ਬਿਨਾਂ ਦੱਸੇ ਉਸ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਉਣ” ਲਈ ਸਾਰਿਆ ਸਾਹਮਣੇ ਤਾੜਨਾ ਕੀਤੀ ਸੀ। ਯਾਦਵ, ਜੋ ਕਿ ਉਸ ਸਮੇਂ ਲੁਧਿਆਣਾ ਵਿੱਚ ਏਸੀਪੀ ਵਜੋਂ ਤਾਇਨਾਤ ਸੀ, ਨੇ ਸ਼ਾਂਤ ਰਹਿੰਦਿਆਂ ਵਿਧਾਇਕ ਨੂੰ ਦੱਸਿਆ ਸੀ ਕਿ ਉਸਨੇ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਆਦੇਸ਼ਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...