ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ। ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ। ਇਹ ਸ਼ਬਦ ਅੱਜ ਦੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੇ ਗਏ ਹਨ। ਅੱਜ ਯਾਨੀ 23 ਮਾਰਚ 1931 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਜਿੰਨਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ।
ਇਥੇ ਦਸ ਦਈਏ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਵਿਖੇ ਅੱਜ ਦੇ ਦਿਨ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਿਰਕਤ ਕੀਤੀ ਗਈ ਹੈ। ਇਸ ਦੌਰਾਨ ਉਹਨਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਹੈ।
ਇਥੇ ਇਹ ਵੀ ਦਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਦਾ ਮੁੱਖ ਮਕਸਦ ਇਹ ਹੈ ਕਿ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ‘ਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।