ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਦੋਸ਼ ਵਿਚ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦਰਅਸਲ, ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ।
ਮੰਗਲਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ‘ਤੇ ਲੱਗੇ ਦੋਸ਼ ਗੰਭੀਰ ਹਨ। ਜ਼ਮਾਨਤ ਮਿਲਣ ‘ਤੇ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਉਨ੍ਹਾਂ ਦਾ ਵਤੀਰਾ ਵੀ ਸਹੀ ਨਹੀਂ ਰਿਹਾ। ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਕੋਲ 18 ਵਿਭਾਗ ਹਨ ਅਤੇ ਉਹ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ। ਗੰਭੀਰ ਦੋਸ਼ਾਂ ਕਾਰਨ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਅਜਿਹੇ ‘ਚ ਹੁਣ ਮਨੀਸ਼ ਸਿਸੋਦੀਆ ਨੂੰ ਜੇਲ ‘ਚ ਹੀ ਰਹਿਣਾ ਪਵੇਗਾ।
ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਤਨੀ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਬਾਅਦ ‘ਚ ਸਿਸੋਦੀਆ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ। ਹੁਣ ਇਹ ਖ਼ਬਰਾਂ ਹਨ ਕਿ ਹਾਈਕੋਰਟ ਤੋਂ ਜ਼ਮਾਨਤ ਨਾ ਮਿਲਣ ‘ਤੇ ਸਿਸੋਦੀਆ ਸੁਪਰੀਮ ਕੋਰਟ ਦਾ ਰੁੱਖ ਕਰ ਸਕਦੇ ਹਨ।