ਜੰਮੂ-ਕਸ਼ਮੀਰ ਐਨਕਾਊਂਟਰ: ਅਨੰਤਨਾਗ ਮੁਕਾਬਲੇ ਵਿੱਚ ਕਰਨਲ, ਮੇਜਰ, ਡੀਐਸਪੀ ਸ਼ਹੀਦ; 2 ਅੱਤਵਾਦੀ ਵੀ ਮਾਰੇ ਗਏ

ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਮੁਠਭੇੜ ‘ਚ ਫੌਜ ਦੇ ਦੋ ਅਧਿਕਾਰੀ ਅਤੇ ਇਕ ਪੁਲਸ ਅਧਿਕਾਰੀ ਸ਼ਹੀਦ ਹੋ ਗਏ ਹਨ। ਫੌਜ ਮੁਤਾਬਕ ਸ਼ਹੀਦਾਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਡੀਐੱਸਪੀ ਹੁਮਾਯੂੰ ਭੱਟ ਵਜੋਂ ਹੋਈ ਹੈ। ਕਰਨਲ ਮਨਪ੍ਰੀਤ ਸਿੰਘ ਦੀ ਉਮਰ 41 ਸਾਲ ਦੱਸੀ ਜਾਂਦੀ ਹੈ, ਉਹ ਪੰਚਕੂਲਾ, ਹਰਿਆਣਾ ਦਾ ਰਹਿਣ ਵਾਲਾ ਹੈ। ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਢੋਣਚੱਕ ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਹਨ। ਜਿਸ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਕੋਕਰਨਾਗ ਇਲਾਕੇ ਦੇ ਸੰਘਣੇ ਜੰਗਲਾਂ ‘ਚ ਅੱਤਵਾਦੀਆਂ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਦੌਰਾਨ ਸ਼ਹੀਦ ਡੀਐੱਸਪੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਇਕ ਸਿਪਾਹੀ ਲਾਪਤਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੁੱਠਭੇੜ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਅਨੰਤਨਾਗ ਦੇ ਨਾਲ-ਨਾਲ ਰਾਜੌਰੀ ‘ਚ ਵੀ ਬੀਤੀ ਰਾਤ ਤੋਂ ਮੁੱਠਭੇੜ ਚੱਲ ਰਹੀ ਹੈ। ਇੱਥੇ ਕਾਰਵਾਈ ਹੁਣ ਖਤਮ ਹੋ ਗਈ ਹੈ। ਫੌਜ ਦੇ 15 ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਾਜੀਵ ਘਈ, ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਅਤੇ ਕਈ ਅਧਿਕਾਰੀ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਅਤੇ ਸ਼ਹੀਦਾਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਅਤੇ ਜ਼ਖਮੀ ਸੈਨਿਕਾਂ ਨੂੰ ਬਚਾਉਣ ਲਈ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਨੂੰ ਇਲਾਕੇ ‘ਚ 3-4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਥੇ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਸ ਨੇ ਮੰਗਲਵਾਰ ਦੇਰ ਰਾਤ ਜੁਆਇੰਟ ਸਰਚ ਆਪਰੇਸ਼ਨ ਚਲਾਇਆ ਗਿਆ। ਕਮਾਂਡਿੰਗ ਅਫ਼ਸਰ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐਸਪੀ ਦੀ ਅਗਵਾਈ ਹੇਠ ਜਵਾਨਾਂ ‘ਤੇ ਗੋਲੀਬਾਰੀ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਤੁਰੰਤ ਇਲਾਕੇ ‘ਚ ਭੇਜਿਆ ਗਿਆ, ਪਰ ਅੱਤਵਾਦੀਆਂ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਕਾਰਨ ਜ਼ਖਮੀਆਂ ਨੂੰ ਤੁਰੰਤ ਬਾਹਰ ਨਹੀਂ ਕੱਢਿਆ ਜਾ ਸਕਿਆ।

ਇਸ ਆਪਰੇਸ਼ਨ ਵਿੱਚ ਫੌਜ ਦਾ ਇੱਕ ਕੁੱਤਾ ਵੀ ਮਾਰਿਆ ਗਿਆ ਹੈ। ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਸ਼ਹੀਦ ਹੋਏ ਫ਼ੌਜੀ ਕੁੱਤੇ ਦਾ ਨਾਂਅ ਕੈਂਟ ਸੀ। ਉਸ ਨੇ ਮੁਕਾਬਲੇ ਦੌਰਾਨ ਆਪਣੇ ਹੈਂਡਲਰ ਨੂੰ ਬਚਾਇਆ ਅਤੇ ਖੁਦ ਸ਼ਹੀਦ ਹੋ ਗਿਆ। ਕੈਂਟ ਅੱਤਵਾਦੀਆਂ ਦੀ ਭਾਲ ਲਈ ਸੈਨਿਕਾਂ ਦੀ ਇਕ ਯੂਨਿਟ ਦੀ ਅਗਵਾਈ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਗੋਲੀ ਲੱਗੀ। ਪਿਛਲੇ 24 ਘੰਟਿਆਂ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਰਾਜੌਰੀ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਜਦਕਿ 3 ਜਵਾਨ ਜ਼ਖਮੀ ਹੋ ਗਏ ਸੀ। ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ। ਫਿਲਹਾਲ ਰਾਜੌਰੀ ‘ਚ ਆਪਰੇਸ਼ਨ ਚੱਲ ਰਿਹਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...