“ਝੂਠ ‘ਤੇ ਨਿਰਭਰ ਕਰਦੀ ‘ਆਪ’ ਦੀ ਸਾਰੀ ਸਿਆਸਤ” ਸੁਖਬੀਰ ਸਿੰਘ ਬਾਦਲ ਦਾ ਪੰਜਾਬ ਸਰਕਾਰ ’ਤੇ ਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਜਿਥੇ ਮੁਹੱਲਾ ਕਲੀਨਿਕਾਂ ਅਤੇ ਨੌਜਵਾਨਾਂ ਨੂੰ ਮੈਰਿਟ ‘ਤੇ ਨੌਕਰੀਆਂ ਦੇਣ ਵਾਲੇ ਵਾਅਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਉਹਨਾਂ ਕਿਹਾ ਕਿ ‘ਆਪ’ ਦੀ ਸਾਰੀ ਸਿਆਸਤ ਝੂਠ ‘ਤੇ ਨਿਰਭਰ ਕਰਦੀ ਹੈ। ਉਹਨਾਂ ਕਿਹਾ ਕਿ ਪੁਰਾਣੇ ਸੇਵਾ ਕੇਂਦਰਾਂ ਨੂੰ ਰੰਗ-ਪੇਂਟ ਕਰਕੇ ਆਪਣੀਆਂ ਫੋਟੋਆਂ ਲਗਾਉਣ ਨਾਲ ਮੁਹੱਲਾ ਕਲੀਨਿਕ ਨਹੀਂ ਬਣ ਜਾਂਦਾ।

ਇਸ ਦਰਮਿਆਨ ਉਨ੍ਹਾਂ ਕਿਹਾ ਕਿ  ਗੁਜਰਾਤ ਵਾਲਿਆ ਨੂੰ ਆਮ ਆਦਮੀ ਪਾਰਟੀ ਦੀ ਸੱਚਾਈ ਬਾਰੇ ਪਤਾ ਲੱਗ ਗਿਆ ਸੀ ਇਸ ਕਰਕੇ ਗੁਜਰਾਤ ਦੇ ਲੋਕਾਂ ਨੇ ਇੰਨ੍ਹਾ ਨੂੰ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਇਵੇ ਹੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਲਾਅ ਐਡ ਆਰਡਰ ਖਤਮ ਹੋ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਮਹੱਲਾ ਕਲੀਨਿਕ ਦੀ ਸੱਚਾਈ ਹੈ ਕਿ ਇਹ ਸਾਰੇ ਸੁਵਿਧਾ ਸੈਂਟਰ ਸਨ ਇੰਨਾਂ ਨੇ ਪੁਰਾਣੀਆਂ ਬਿਲਡਿੰਗਾਂ ਹੀ ਵਰਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰਾਂ ਦੀ ਕੋਈ ਨਵੀਂ ਭਰਤੀ ਨਹੀਂ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੀ ਡਿਸਪੈਂਸਰੀਆਂ ਬੰਦ ਕਰ ਦਿੱਤੀਆ ਹਨ।

ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਕਾਲੀ ਸਰਕਾਰ ਮੌਕੇ ਬਣਾਏ ਗਏ ਸਕੂਲਾਂ ਦੇ ਨਾਮ ਬਦਲੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈਕਿ ਇਹ ਨਾਮ ਬਦਲਣ ਦੀ ਸਰਕਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸੁਵਿਧਾ ਸੈਂਟਰ ਨੂੰ ਮਹੱਲਾ ਕਲੀਨਿਕ ਅਤੇ ਪੁਰਾਣੇ ਸਕੂਲਾਂ ਦੇ ਨਾਮ ਬਦਲੇ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਿਜਲੀ ਸੰਕਟ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਨਹੀਂ ਮਿਲੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਬਿਜਲੀ ਬੋਰਡ ਦੀ ਹਾਲਤ ਤਰਸਯੋਗ ਹੋ ਗਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਸਨਅਤਕਾਰ ਯੂਪੀ ਤੇ ਜੰਮੂ ਕਸ਼ਮੀਰ ਵੱਲ ਨੂੰ ਭੱਜ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰਵਾਦ ਹੋਣ ਕਾਰਨ ਪੰਜਾਬ ਦੀ ਸਨਅਤ ਛੱਡ ਕੇ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੰਡਸਟਰੀ ਖਤਮ ਹੋ ਗਈ ਤਾਂ ਬਹੁਤ ਨੁਕਸਾਨ ਹੋਵੇਗਾ। ਹੋਰ ਤਾਂ ਹੋਰ ਬਾਦਲ ਨੇ ਕਿਹਾ ਹੈ ਕਿ ਦਿੱਲੀ ਦੇ ਆਗੂ ਪੰਜਾਬ ਵਿੱਚ ਰਾਜ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹਾਂ ਦੇ ਮੰਤਰੀ ਅਨਪੜ ਹਨ ਜੋ ਫਾਈਲ ਪੜ੍ਹ ਨਹੀ ਸਕਦੇ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਅਧਿਕਾਰੀ ਪੰਜਾਬ ਵਿੱਚ ਆ ਕੇ ਆਪਣੇ ਹੁਕਮ ਜਾਰੀ ਕਰ ਰਹੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...