ਕਈ ਸਾਲਾਂ ਤੋਂ ਬੰਦ ਪਈਆਂ ਡਰੱਗਜ਼ ਮਾਮਲਿਆਂ ਦੀ ਰਿਪੋਰਟਾਂ ਖੁੱਲ੍ਹਣ ਤੋਂ ਬਾਅਦ ਮਾਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਸੀ.ਐਮ. ਮਾਨ ਨੇ ਇਸ ਮਾਮਲੇ ਵਿਚ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।