10 ਨਵੰਬਰ 2022 ਨੂੰ 6 ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲਕਾਂਡ ਦਾ ਮਾਸਟਰਮਾਈਂਡ ਹਰਪ੍ਰੀਤ ਸਿੰਘ ਗ੍ਰਿਫ਼ਤਾਰ ਹੋ ਚੁੱਕਾ ਹੈ। ਇਹ ਕਾਮਯਾਬੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਮਿਲੀ ਜਦੋਂ ਉਹਨਾਂ ਦੀ ਟੀਮ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਾਸ ਸਾਥੀ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਕ ਟਵੀਟ ਰਾਹੀਂ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਸੰਪਰਕ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ ਨਾਲ ਸੀ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਹਰਪ੍ਰੀਤ ਸਿੰਘ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕਰਵਾ ਸਕਦੀ ਹੈ।