ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਕੇਂਦਰ ਵਲੋਂ ਲਿਆਂਦੇ ਆਰਡੀਨੈਂਸ ਵਿਰੁੱਧ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਤੇਲੰਗਾਨਾ ਦੇ ਮੁੱਖ ਮੰਤਰੀ K. Chandrasekhar Rao ਨੂੰ ਮਿਲੇ। ਇਸ ਦੌਰਾਨ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ‘ਆਪ’ ਨੇਤਾ ਮੌਜੂਦ ਰਹੇ। ਇਸ ਦੌਰਾਨ ਸੀ.ਐਮ. K. Chandrasekhar Rao ਅਤੇ ਉਹਨਾਂ ਦੀ ਪਾਰਟੀ BRS ਨੇ ਆਮ ਆਦਮੀ ਪਾਰਟੀ ਨੂੰ ਕੇਂਦਰ ਖਿਲਾਫ਼ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।
ਮੁਲਾਕਾਤ ਤੋਂ ਬਾਅਦ ਲੀਡਰਾਂ ਵਲੋਂ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਜਿਸ ਵਿਚ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਲਈ ਸਮਰਥਨ ਨਹੀਂ ਮੰਗ ਰਹੇ ਬਲਕਿ ਸੰਵਿਧਾਨ ਲਈ ਅਤੇ ਦੇਸ਼ ਲਈ ਸਮਰਥਨ ਮੰਗ ਰਿਹਾ ਹੈ। ਉਹਨਾਂ ਕਿਹਾ ਕਿ 8 ਸਾਲ ਦੀ ਲੜਾਈ ਤੋਂ ਬਾਅਦ SC ਦਾ ਫੈਸਲਾ ਆਇਆ ਸੀ ਅਤੇ ਲੋਕਾਂ ਨੂੰ ਇਨਸਾਫ ਮਿਲਿਆ ਸੀ ਪਰ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਸੁਪਰੀਮ ਕੋਰਟ ਦੇ ਹੀ ਫੈਸਲੇ ਨੂੰ ਪਲਟ ਦਿੱਤਾ। ਉਹਨਾਂ ਸਵਾਲ ਕੀਤਾ ਕਿ ਜੇਕਰ ਦੇਸ਼ ਦਾ ਪ੍ਰਧਾਨ ਮੰਤਰੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਰਡੀਨੈਂਸ ਦੇ ਕੇ ਪਲਟ ਸਕਦਾ ਹੈ ਤਾਂ ਇਸ ਦੇਸ਼ ਦੇ ਲੋਕ ਇਨਸਾਫ਼ ਲਈ ਕਿੱਥੇ ਜਾਣਗੇ?
ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਲਈ ਨਹੀਂ ਬਲਕਿ ਦੇਸ਼ ਲਈ ਅਤੇ ਸੰਵਿਧਾਨ ਲਈ ਸਮਰਥਨ ਮੰਗ ਰਹੇ ਹਨ। ਉਹਨਾਂ ਕਿਹਾ ਅੱਜ ਦੇਸ਼ ਵਿੱਚ ਇੱਕ ਅਜਿਹੀ ਪਾਰਟੀ ਹੈ ਜੋ ਚਾਹੁੰਦੀ ਹੈ ਕਿ ਉਹ ਪੂਰੇ ਦੇਸ਼ ਵਿੱਚ ਰਾਜ ਕਰੇ, ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਚੁਣਨ ਦੀ ਕੀ ਲੋੜ ਹੈ, ਪ੍ਰਧਾਨ ਮੰਤਰੀ ਅਤੇ 31 ਰਾਜਪਾਲ ਹੀ ਦੇਸ਼ ਚਲਾ ਸਕਦੇ ਹਨ।