ਗੈਂਗਸਟਰਾਂ ‘ਤੇ ਨੱਥ ਪਾਉਣ ਲਈ NIA ਨੇ ਅੱਜ ਸਵੇਰੇ ਹੀ ਪੰਜਾਬ ਸਮੇਤ ਦੇਸ਼ ਭਰ ‘ਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਅਰਸ਼ ਡਾਲਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 70 ਤੋਂ ਵੱਧ ਟਿਕਾਣਿਆਂ ‘ਤੇ NIA ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਛਾਪੇਮਾਰੀ ਦਿੱਲੀ-ਐੱਨ.ਸੀ.ਆਰ., ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਗੁਜਰਾਤ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ‘ਚ ਕੀਤੀ ਗਈ ਹੈ।
ਇਹ ਮਾਮਲਾ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅਪਰਾਧਕ ਸਿੰਡੀਕੇਟ ਦੇ ਮੈਂਬਰਾਂ ਵਲੋਂ ਪੈਸੇ ਜੁਟਾਉਣ, ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਦੀ ਭਰਤੀ ਕਰਨ, ਗੰਭੀਰ ਅਪਰਾਧਾਂ ਨੂੰ ਅੰਜਾਮ ਦੇਣ ਲਈ ਰਚੀ ਗਈ ਸਾਜਿਸ਼ ਨਾਲ ਸੰਬੰਧਤ ਹੈ। ਦੇਸ਼ ਦੇ ਲੋਕਾਂ ਦੇ ਮਨ ‘ਚ ਆਤੰਕ ਪੈਦਾ ਕਰਨ ਦੇ ਇਰਾਦੇ ਨਾਲ ਪ੍ਰਮੁੱਖ ਵਿਅਕਤੀਆਂ ਦਾ ਟਾਰਗੇਟ ਕਤਲ ਸ਼ਾਮਲ ਹੈ।