ਦਿੱਲੀ ਦੇ ਦੱਖਣ ਜ਼ਿਲ੍ਹੇ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦਿੱਲੀ ਦੇ ਦੱਖਣ ਜ਼ਿਲ੍ਹੇ ‘ਚ ਸਥਿਤ ਇੰਡੀਅਨ ਪਲਬਿਕ ਸਕੂਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਦੇ ਸੰਬੰਧ ‘ਚ ਇਕ ਈਮੇਲ ਭੇਜਿਆ ਗਿਆ ਹੈ। ਉੱਥੇ ਹੀ ਖ਼ਬਰ ਮਿਲਦੇ ਹੀ ਪੁਲਸ ਅਤੇ ਬੰਬ ਸਕਵਾਇਡ ਮੌਕੇ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਪੂਰੇ ਸਕੂਲ ਨੂੰ ਖ਼ਾਲੀ ਕਰਵਾਇਆ ਗਿਆ ਹੈ ਅਤੇ ਸਾਰੀਆਂ ਚੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਸ਼ੁਰੂਆਤੀ ਜਾਂਚ ‘ਚ ਪੁਲਸ ਨੂੰ ਲੱਗ ਰਿਹਾ ਹੈ ਕਿ ਉਹ ਕਿਸੇ ਦੀ ਸ਼ਰਾਰਤ ਹੈ।
ਹਾਲ ਹੀ ‘ਚ ਭਾਰਤ ਜੋੜੋ ਯਾਤਰਾ ਦੇ ਮੱਧ ਪ੍ਰਦੇਸ਼ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਨਾਮ ਨਾਲ ਧਮਕੀ ਭਰੀ ਚਿੱਠੀ ਮਿਲੀ ਸੀ। ਚਿੱਠੀ ‘ਚ ਕਾਂਗਰਸ ਨੇਤਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਚਿੱਠੀ ‘ਚ ਭਾਰਤ ਜੋੜੋ ਯਾਤਰਾ’ ਦੇ ਇੰਦੌਰ ਪਹੁੰਚਣ ‘ਤੇ ਰਾਹੁਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਸਥਿਤੀ ‘ਤੇ ਅਪਡੇਟ ਦਿੰਦੇ ਹੋਏ, ਪੁਲਿਸ ਨੇ ਕਿਹਾ, ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ, ਜਿਸ ‘ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ। Bomb disposal squad, dog squad ਅਤੇ Defence Colony PS ਦੇ ਸਟਾਫ਼ ਮੌਕੇ ‘ਤੇ ਪਹੁੰਚ ਗਏ। ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੂਰੀ ਤਲਾਸ਼ੀ ਲਈ ਗਈ ਪਰ ਕੋਈ ਬੰਬ ਨਹੀਂ ਮਿਲਿਆ। ਪੁਲਿਸ ਨੇ ਕਿਹਾ ਕਿ ਸਾਈਬਰ ਟੀਮ ਦੁਆਰਾ ਈਮੇਲ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ।