ਨਮ ਅੱਖਾਂ ਨਾਲ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕੀਤੀਆਂ ਗਈਆਂ ਸ. ਬਾਦਲ ਦੀਆਂ ਅਸਥੀਆਂ

ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਲਾਗੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਘਾਟ ਤੋਂ ਪੂਰੇ ਬਾਦਲ ਪਰਿਵਾਰ ਨੇ ਨਮ ਅੱਖਾਂ ਨਾਲ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਗਮਗੀਨ ਮਾਹੌਲ ਵਿਚ ਸੁਖਬੀਰ ਸਿੰਘ, ਬੀਬੀ ਹਰਸਿਮਰਤ ਕੌਰ ਬਾਦਲ ਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਵੀ ਮੌਜੂਦ ਰਹੀ। ਜੱਦੀ ਪਿੰਡ ਬਾਦਲ ਤੋਂ ਸੁਖਬੀਰ ਬਾਦਲ ਅਤੇ ਪਰਿਵਾਰਕ ਮੈਂਬਰ ਵੱਡੇ ਬਾਦਲ ਦੀਆਂ ਅਸਥੀਆਂ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਲਈ ਸਵੇਰੇ ਰਵਾਨਾ ਹੋਏ ਸਨ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ 2023 ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਦੇਸ਼ ਭਰ ਤੋਂ ਵੱਡੇ ਸਿਆਸੀ ਆਗੂ ਅਤੇ ਕਈ ਹਸਤੀਆਂ ਪਿੰਡ ਬਾਦਲ ਵਿਖੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਇਸ ਲਈ ਪਰਿਵਾਰ ਵੱਲੋਂ ਖ਼ਾਸ ਤੌਰ ‘ਤੇ ਬੀਤੇ ਦਿਨ ਜਾਣਕਾਰੀ ਸਾਂਝੀ ਕਰਕੇ ਦੱਸਿਆ ਗਿਆ ਸੀ ਕਿ 3 ਮਈ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ-ਪ੍ਰਵਾਹ ਕੀਤੀਆਂ ਜਾਣਗੀਆਂ, ਜਿਸ ਦੇ ਚੱਲਦਿਆਂ ਬਾਦਲ ਪਰਿਵਾਰ ਪਿੰਡ ਬਾਦਲ ਵਿਖੇ ਮੌਜੂਦ ਨਹੀਂ ਹੋਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...