ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਮੁੱਦੇ ਉਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਹੋਈ ਹੈ। ਜਿਸ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੀਰਵਾਰ ਤੱਕ ਯਾਨੀ 18 ਮਈ ਤੱਕ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤਾ ਹਨ। ਹਾਈਕੋਰਟ ਨੇ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਵੀਰਵਾਰ ਤੱਕ ਆਪਣਾ ਜਵਾਬ ਦਾਖ਼ਲ ਕਰਨ। ਪੰਜਾਬ ਸਰਕਾਰ ਨੇ ਇਸ ਪਟੀਸ਼ਨ ‘ਤੇ ਦੋ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ। ਸਰਕਾਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਜੇ ਨਹੀਂ ਆਈ ਹੈ। ਇਸ ਲਈ 2 ਹਫਤਿਆਂ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 2 ਹਫਤਿਆਂ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਅਗਲੇ ਵੀਰਵਾਰ ਨੂੰ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨਾ ਚਾਹੀਦਾ ਹੈ। ਹਾਈਕੋਰਟ ਨੇ ਫਿਰ ਕਿਹਾ, ਬਿਨਾਂ ਪੁੱਛੇ ਸੁਰੱਖਿਆ ਕਿਵੇਂ ਘਟਾਈ ਗਈ।
ਦੱਸ ਦਈਏ ਕਿ ਨਵਜੋਤ ਸਿੰਘ ਵਲੋਂ ਜਾਨ ਨੂੰ ਖ਼ਤਰਾ ਦੱਸਦਿਆਂ ਕੁਝ ਸਮਾਂ ਪਹਿਲਾਂ ਹਾਈਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਉਹਨਾਂ ਨੂੰ Z+ ਸੁਰੱਖਿਆ ਵਾਪਸ ਦਿੱਤੀ ਜਾਵੇ। ਇਥੇ ਦਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਘਟਾ ਕੇ ‘ਵਾਈ +’ ਸੁਰੱਖਿਆ ਕਰ ਦਿੱਤੀ ਗਈ ਸੀ ਪਰ ਇਸ ਸਬੰਧੀ ਹਾਈਕੋਰਟ ‘ਚ ਨਵਜੋਤ ਸਿੰਘ ਸਿੱਧੂ ਨੇ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਹਨਾਂ ਦੀ ਜਾਨ ਨੂੰ ਖ਼ਤਰਾ ਅਤੇ ਕੁਝ ਸਮਾਂ ਪਹਿਲਾਂ ਉਹਨਾਂ ਦੀ ਪਟਿਆਲਾ ਸਥਿਤ ਰਿਹਾਇਸ਼ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਵੀ ਘੁੰਮਦਾ ਵਿਖਾਈ ਦਿੱਤਾ ਸੀ ਜਿਸ ਤੋਂ ਬਾਅਦ ਉਹਨਾਂ ਨੂੰ ਦੁਬਾਰਾ Z+ ਸੁਰੱਖਿਆ ਦਿੱਤੀ ਜਾਵੇ।