ਫੌਜਾ ਸਿੰਘ ਸਰਾਰੀ ਵਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲੈਂਦਿਆਂ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਕੈਬਨਿਟ ਵਿਚ ਸ਼ਾਮਲ ਕਰ ਲਿਆ ਗਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਡਾ. ਬਲਬੀਰ ਸਿੰਘ ਨੂੰ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਾਲ ਹੀ ਤੁਹਾਨੂੰ ਦਸ ਦਈਏ ਕਿ ਡਾ. ਬਲਬੀਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਹਾਜ਼ਰੀ ਦੇ ਵਿਚ ਬਕਾਇਦਾ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ। ਇਹ ਸਹੁੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਚੁਕਾਈ ਗਈ ਹੈ।
