ਨਵੇਂ ਸਾਲ ‘ਤੇ ਮੁਲਾਜ਼ਮਾਂ ਨੂੰ ਮਿਲ ਸਕਦੀ ਖ਼ੁਸ਼ਖ਼ਬਰੀ, ਸਰਕਾਰ ਦੇਵੇਗੀ ਵੱਡਾ ਤੋਹਫ਼ਾ

ਪੰਜਾਬ ਦੀ ਮਾਨ ਸਰਕਾਰ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੰਜਾਬ ਸਰਕਾਰ ਦੇ ਮੰਤਰੀ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ।  ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।

ਦਰਅਸਲ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਕ ਕਰਨ ਵਿੱਚ ਜੁੱਟ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦੇ ਧਰਨਿਆਂ-ਮੁਜ਼ਾਹਰਿਆਂ ਕਾਰਨ ਭਗਵੰਤ ਮਾਨ ਸਰਕਾਰ ਉੱਪਰ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਲਈ ਪੰਜਾਬ ਸਰਕਾਰ ਹੁਣ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਜੁੱਟ ਗਈ ਹੈ।  ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰਜੋਤ ਸਿੰਘ ਬੈਂਸ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਵੀ ਦੇ ਸਕਦੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਸੀ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕੋਈ ਕਾਨੂੰਨੀ ਅੜਚਣ ਨਾ ਆਈ ਤਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...