ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਫਿਲਮ ‘Carry On Jatta 3’ ਵੇਖਣ ਗਏ CM ਮਾਨ ਨੇ ਕਰਤਾ ਵੱਡਾ ਐਲਾਨ, ਕਲਾਕਾਰ ਹੋਏ ਖ਼ੁਸ਼

ਆਪਣੇ ਪਹਿਲੇ ਦੋ Sequels ਨਾਲ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਣ ਵਾਲੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ’ ਦਾ 3 Sequel ਯਾਨੀ ‘ਕੈਰੀ ਆਨ ਜੱਟਾ 3′ ਰਿਲੀਜ਼ ਹੋ ਚੁੱਕੀ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਫਿਲਮ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ਾਂ ’ਚ ਧੂਮ ਮਚਾ ਰਹੀ ਹੈ। ਫ਼ਿਲਮ ਨੂੰ ਵੇਖਣ ਲਈ ਸਿਰਫ਼ ਆਮ ਲੋਕ ਹੀ ਨਹੀਂ ਬਲਕਿ ਪੰਜਾਬ ਦੇ ਸਿਆਸੀ ਨੇਤਾ ਵੀ ਪਹੁੰਚੇ ਹੈ।

ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਫਿਲਮ ‘Carry On Jatta 3’ ਵੇਖਣ ਲਈ ਪਹੁੰਚੇ। ਇੰਨਾਂ ਹੀ ਨਹੀਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਇਸ ਫਿਲਮ ਨੂੰ ਵੇਖਣ ਨੂੰ ਪੁੱਜੇ ਸਨ। ਫਿਲਮ ਦੇਖਣ ਤੋਂ ਬਾਅਦ ਮੁੱਖ ਮੰਤਰੀ ਪੱਤਰਕਾਰਾਂ ਦੇ ਰੁਬਰੂ ਹੋਏ। ਇਸ ਦੌਰਾਨ ਉਹਨਾਂ ਦੇ ਨਾਲ ਫਿਲਮ ਦੀ ਸਟਾਰ ਕਾਸਟ ਵੀ ਮੌਜੂਦ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜਿਥੇ ਫਿਲਮ ਦੀ ਪ੍ਰਸੰਸਾ ਕੀਤੀ ਉਥੇ ਹੀ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ‘ਚ ਫਿਲਮ ਸਿਟੀ ਬਣਾਉਣ ਦਾ ਪ੍ਰੋਜੈਕਟ ਫਾਈਨਲ ਟਚ ‘ਤੇ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਫਿਲਮ ਨੂੰ ਇਕ ਹੋਰ ਐਂਗਲ ਤੋਂ ਵੀ ਵੇਖਿਆ ਹੈ। ਉਹਨਾਂ ਕਿਹਾ ਕਿ ਇਹ ਸਾਰੀ ਫਿਲਮ ਲੰਡਨ ਵਿਚ ਸ਼ੂਟ ਹੋਈ ਹੈ ਪਰ ਮੈਂ ਚਾਹੁੰਦਾ ਹਾਂ ਕਿ ਇਹ ਲੰਡਨ ਵਾਲੇ ਸੈੱਟ ਸਾਰੇ ਪੰਜਾਬ ਵਿਚ ਲੱਗ ਜਾਣ ਅਤੇ ਫਿਲਮ ਸਿਟੀ ਬਣ ਜਾਵੇ। ਉਹਨਾਂ ਕਿਹਾ ਕਿ ਇਸ ਨਾਲ ਛੋਟੇ ਪੱਧਰ ਦੇ ਕਲਾਕਾਰਾਂ ਅਤੇ ਹੋਰ ਲੋਕਾਂ ਨੂੰ ਕੰਮ ਮਿਲੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...