ਪੁਲਿਸ-ਗੈਂਗਸਟਰਾਂ ਮੁਕਾਬਲੇ ’ਚ ਸ਼ਹੀਦ ਪੁਲਿਸ ਮੁਲਾਜ਼ਮ, ਪੰਜਾਬ ਸਰਕਾਰ ਨੇ ਪਰਿਵਾਰ ਲਈ ਕਰਤਾ ਵੱਡਾ ਐਲਾਨ

ਪੰਜਾਬ ਦੇ ਵਿਚ ਗੈਂਗਸਟਰਵਾਦ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਵੀ ਬਣਿਆ ਹੋਇਆ ਹੈ।  ਹੁਣ ਫਗਵਾੜਾ ‘ਚ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ‘ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੇਰ ਰਾਤ ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।  ਨਾਲ ਹੀ ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ।  ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।  

ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸ਼ਹੀਦ ਦੀ ਕੁਰਬਾਨੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ਅਤੇ ਅਸੀਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਦੱਸਣਯੋਗ ਹੈ ਕਿ ਇਕ ਕਾਰ ਖੋਹ ਕੇ ਭੱਜ ਰਹੇ ਲੁਟਿਰਆਂ ਦਾ ਕੁਲਦੀਪ ਬਾਜਵਾ ਪਿੱਛਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...