ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦਸ ਦਈਏ ਕਿ ਬੀਤੇ ਕੱਲ੍ਹ ਪੁਲਿਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨਾਲ ਸਮਝੌਤਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਵੱਡਾ ਕਦਮ ਚੁੱਕਿਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਹੈ। ਪੁਲਿਸ ਕਸਟੱਡੀ ਤੋਂ ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾਣਗੇ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤੂਫਾਨ ਨੇ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਰਹਿਣ ਦੀ ਲੋੜ ਹੈ। ਤੂਫਾਨ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕੀਤਾ ਗਿਆ ਹੈ। ਇਸ ਲਈ ਉਹ ਸਾਰੇ ਪੁਲਿਸ ਅਫਸਰਾਂ ਦਾ ਧੰਨਵਾਦ ਕਰਦੇ ਹਨ।
ਇਥੇ ਦਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਨੌਜਵਾਨ ਵਰਿੰਦਰ ਸਿੰਘ ਦੀ ਸ਼ਿਕਾਇਤ ‘ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਜਨਾਲਾ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਕੱਲ੍ਹ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਮਰਥਕ ਅਜਨਾਲਾ ਥਾਣੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੇ ਸੀ। ਇਸ ਮੌਕੇ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਝੜਪ ਹੋ ਗਈ ਸੀ। ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕੁਝ ਸਮੇਂ ਦਾ ਅਲਟੀਮੇਟਮ ਵੀ ਦਿੱਤਾ ਸੀ ਕਿ ਉਹਨਾਂ ਦੇ ਸਾਥੀ ਨੂੰ ਰਿਹਾਅ ਕਰ ਦਿੱਤਾ ਜਾਵੇ। ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਲਈ ਕੋਰਟ ਦੇ ਵਿਚ ਅਰਜ਼ੀ ਦਾਖਲ ਕੀਤੀ ਗਈ ਸੀ ਅਤੇ ਦਾਖਲ ਅਰਜ਼ੀ ਵਿਚ ਲਵਪ੍ਰੀਤ ਸਿੰਘ ਤੂਫਾਨ ਬੇਕਸੂਰ ਪਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਹੈ।