ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਤੋਂ ਫਰਾਰ ਹੋਣ ਤੋਂ ਬਾਅਦ ਹੁਣ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦੀ ਨਵੀਂ ਲੋਕੇਸ਼ਨ ਬਾਰੇ ਪਤਾ ਲੱਗਾ ਹੈ। ਹਾਸਲ ਹੋਈ ਜਾਣਕਾਰੀ ਅੰਮ੍ਰਿਤਪਾਲ 2 ਦਿਨਾਂ ਲਈ ਹਰਿਆਣਾ ਵਿੱਚ ਰੁਕਿਆ ਸੀ। ਇਸ ਦੀ ਪੁਸ਼ਟੀ ਹਰਿਆਣਾ ਪੁਲਿਸ ਵਲੋਂ ਕੀਤੀ ਗਈ ਹੈ। ਪੁਲਿਸ ਮੁਤਾਬਕ, ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ, ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ’ਚ ਹੋਣ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।