ਹਾਲ ਵਿਚ ਇਹ ਖ਼ਬਰ ਸਾਹਮਣੇ ਆ ਰਹੀ ਸੀ ਕਿ 80-90 ਦਹਾਕੇ ਦੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ ਹੋ ਗਿਆ ਪਰ ਇਸ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਗਾਇਕ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ। ਦਸ ਦਈਏ ਕਿ ਪਿਤਾ ਦੇ ਮੌਤ ਦੀ ਖਬਰ ਨੂੰ ਉਨ੍ਹਾਂ ਦੇ ਬੇਟੇ ਅਤੇ ਸਾਥੀ ਕਲਾਕਾਰਾਂ ਵੱਲੋਂ ਖੰਡਨ ਕੀਤਾ ਗਿਆ ਹੈ।ਦਸ ਦਈਏ ਕਿ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਬਹੁਤ ਨਾਜ਼ੁਕ ਹੋਣ ਬਾਰੇ ਖ਼ਬਰ ਸਾਹਮਣੇ ਆਈ ਸੀ ਕਿ ਹਾਲਾਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਰਿੰਦਰ ਛਿੰਦਾ ਦਾ ਇਕ ਛੋਟਾ ਜਿਹਾ ਆਪ੍ਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਕਿਸੇ ਕਾਰਨ ਉਨ੍ਹਾਂ ਦੀ ਇੰਨਫੈਕਸ਼ਨ ਵੱਧ ਗਈ ਤੇ ਹੌਲੀ-ਹੌਲੀ ਹਾਲਤ ਖ਼ਰਾਬ ਹੁੰਦੀ ਗਈ। ਇਸੇ ਕਾਰਨ ਉਨ੍ਹਾਂ ਨੂੰ ਮੁੜ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਇਨ੍ਹਾਂ ਖ਼ਬਰਾਂ ਵਿਚਾਲੇ ਜਦੋਂ ਇਸ ਖ਼ਬਰ ਦੀ ਪੁਸ਼ਟੀ ਲਈ ਸੁਰਿੰਦਰ ਦੇ ਪਰਿਵਾਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਨੂੰ ਰੁਟੀਨ ਚੈੱਕਅੱਪ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿਸ ਤੋਂ ਬਾਅਦ ਇਹ ਖ਼ਬਰ ਫੈਲ ਗਈ ਕਿ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਮੌਤ ਹੋ ਗਈ ਹੈ। ਜਿਸ ‘ਤੇ ਹੁਣ ਪਰਿਵਾਰ ਦਾ ਸਪਸ਼ਟੀਕਰਨ ਆਇਆ।
ਉਨ੍ਹਾਂ ਕਿਹਾ ਕਿ ਫਿਲਹਾਲ ਸੁਰਿੰਦਰ ਛਿੰਦਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਉਹ ਜਲਦ ਹੀ ਠੀਕ ਹੋ ਜਾਣਗੇ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੂਠੀਆਂ ਖ਼ਬਰਾਂ ‘ਤੇ ਬਿਲਕੁਲ ਵੀ ਭਰੋਸਾ ਨਾ ਕਰਨ।