ਮੋਗਾ: ਗੰਨ ਕਲਚਰ ਨੂੰ ਲੈਕੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਧੜਾ-ਧੜ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸੇ ਦਰਮਿਆਨ ਗੀਤ ਵਿਚ ਹਥਿਆਰਾਂ ਨੂੰ ਪ੍ਰਮੋਟ ਕਰਨ ਨੂੰ ਲੈ ਕੇ ਹੁਣ ਪੰਜਾਬ ਪੁਲਿਸ ਵੱਲੋਂ ਪੰਜਾਬੀ ਗਾਇਕ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬੀ ਗਾਇਕ ਕੁਲਜੀਤ ਵੱਲੋਂ ਆਪਣੇ ਗੀਤ ਵਿੱਚ ਹਥਿਆਰਾਂ ਦਾ ਜ਼ਿਕਰ ਕਰਨ ਉਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਬਾਘਾ ਪੁਰਾਣਾ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ਕੁਲਜੀਤ ਨੇ ਆਪਣਾ ਨਵਾਂ ਗਾਣਾ ਸੋਸ਼ਲ ਮੀਡੀਆ ਉਤੇ ਅਪਲੋਡ ਕੀਤਾ ਸੀ, ਜਿਸ ਵਿੱਚ ਹਥਿਆਰਾਂ ਦਾ ਜ਼ਿਕਰ ਕੀਤਾ ਗਿਆ ਹੈ।
ਦਸ ਦਈਏ ਕਿ ਆਪਣੇ ਗਾਣਿਆਂ ‘ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ ਬਾਘਾਪੁਰਾਣਾ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਾਇਕ ਕੁਲਜੀਤ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਇਕ ਗਾਣਾ ਪੋਸਟ ਕੀਤਾ ਗਿਆ ਹੈ।
ਇਸ ਦਾ ਨਾਂ ‘ਮਹਾਂਕਾਲ’ ਹੈ। ਇਸ ਗਾਣੇ ‘ਚ ਹਥਿਆਰਾਂ ਬਾਰੇ ਗੱਲ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਗਾਇਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਸੂਬੇ ‘ਚ ਹੁਣ ਤੱਕ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਕਾਫ਼ੀ ਐੱਫ. ਆਈ. ਆਰਜ਼ ਦਰਜ ਹੋ ਚੁੱਕੀਆਂ ਹਨ।