ਪੰਜਾਬ ‘ਚ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਏਜੰਡਿਆਂ ’ਤੇ ਮੋਹਰ ਲੱਗਣ ਦੀ ਉਮੀਦ ਜਤਾਈ ਜਾ ਰਹੀ ਹੈ। ਨਾਲ ਹੀ ਬਜਟ ਸੈਸ਼ਨ ਦੀਆਂ ਤਰੀਕਾਂ ਨੂੰ ਲੈ ਕੇ ਵੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ 3 ਮਾਰਚ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਚ ਬੰਦ ਕੈਦੀਆਂ ਦੀ ਰਿਹਾਈ ਦੀਆਂ ਫਾਈਲਾਂ ’ਤੇ ਵੀ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ 10 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਏਜੰਡੇ, ਸਰਕਾਰੀ ਚੋਪਰ ਦੇ ਪਾਇਲਟਾਂ ਦੇ ਕਾਰਜਕਾਲ 3 ਸਾਲ ਵਧਾਈ ਜਾਣ ’ਤੇ, ਟਰਾਂਸਪੋਰਟ ਨੀਤੀ ਅਤੇ ਲੇਬਰ ਪਾਲਿਸੀ ਤੇ ਮੋਹਰ ਲੱਗ ਸਕਦੀ ਹੈ।