ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ: ਕਿਸਾਨਾਂ ਲਈ ਲਿਆ ਅਹਿਮ ਫ਼ੈਸਲਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।  ਚੰਡੀਗੜ੍ਹ ‘ਚ ਹੋਈ ਕੈਬਨਿਟ ਮੀਟਿੰਗ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਐਲਾਨ ਕੀਤਾ ਹੈ ਕਿ ਵਿਸਾਖੀ ਤੋਂ ਸਿਰਫ਼ ਇਕ ਦਿਨ ਪਹਿਲਾਂ ਯਾਨੀ 13 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੁਦਰਤੀ ਆਫ਼ਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਚੇ ਚੈੱਕ ਕਿਸਾਨਾਂ ਨੂੰ ਦੇਣਗੇ। ਉਹਨਾਂ ਇਹ ਪਹਿਲੀ ਵਾਰ ਹੋਵੇਗਾ ਕਿ ਜਦੋਂ ਮੁੱਖ ਮੰਤਰੀ ਮਾਨ ਉੱਥੇ ਜਾਣਗੇ ਤਾਂ ਉਸ ਸਮੇਂ ਤੱਕ ਕਿਸਾਨਾਂ ਦੇ ਖ਼ਾਤਿਆਂ ‘ਚ ਮੁਆਵਜ਼ੇ ਦੀ ਰਕਮ ਆ ਗਈ ਹੋਵੇਗੀ। ਉਹਨਾਂ ਕਿਹਾ ਇਹ ਪਹਿਲੀ ਵਾਰ ਹੈ ਕਿ ਕਿਸਾਨਾਂ ਦੇ ਹਿੱਤਾਂ ‘ਚ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ। ਜਿਉਂ-ਜਿਉਂ ਗਿਰਦਾਵਰੀ ਦਾ ਰਿਕਾਰਡ ਆਵੇਗਾ, ਵੱਖ-ਵੱਖ ਜ਼ਿਲ੍ਹਿਆਂ ‘ਚ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਕਿਸਾਨਾਂ ਨੂੰ ਚੈੱਕ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਨੇ ਵੱਡੇ ਅਫ਼ਸਰਾਂ ਦੀ ਗਿਰਦਾਵਰੀ ਨੂੰ ਲੈ ਕੇ ਡਿਊਟੀ ਲਾਈ ਹੈ ਅਤੇ ਅੱਜ ਮੰਤਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਗਿਰਦਾਵਰੀ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਇਹ ਗਿਰਦਾਵਰੀ ਦਾ ਕੰਮ 2-3 ਦਿਨਾਂ ਅੰਦਰ ਪੂਰਾ ਕਰ ਲਿਆ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਬਨਿਟ ‘ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੌਕੇ ਸਰਕਾਰ ਕਿਸਾਨਾਂ ਦੀ ਬਾਂਹ ਫੜ੍ਹੇ, ਕਣਕ ਦੀ ਖ਼ਰੀਦ ‘ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਸਰਕਾਰ ਦਾ ਮੰਨਣਾ ਹੈ ਕਿ 72 ਫ਼ੀਸਦੀ ਲੋਕ ਸਿੱਧੇ ਜਾਂ ਅਸਿੱਧੇ ਢੰਗ ਨਾਲ ਖੇਤੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ‘ਤੇ ਵਿਅਕਤੀ ਦਾ ਵੱਸ ਨਹੀਂ ਹੈ ਪਰ ਸਰਕਾਰ ਇਸ ਵੇਲੇ ਕਿਸਾਨਾਂ ਦੀ ਢਾਲ ਬਣ ਕੇ ਖੜ੍ਹੀ ਅਤੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਪਰੇਸ਼ਾਨ ਨਹੀਂ ਹੋਣ ਦੇਵਾਂਗੇ ਅਤੇ ਨਾ ਹੀ ਖੇਤੀ ਨੂੰ ਪਿੱਛੇ ਜਾਣ ਦੇਵਾਂਗੇ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...