ਪੰਜਾਬ ਕੈਬਨਿਟ ਮੀਟਿੰਗ: ਬਜਟ ਸੈਸ਼ਨ ਦੀ ਤਾਰੀਖ ਦਾ ਐਲਾਨ, ਖ਼ੁਸ ਕਰਤੇ ਬੇਰੁਜ਼ਗਾਰ ਮੁਲਾਜ਼ਮ

ਪੰਜਾਬ ‘ਚ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਏਜੰਡਿਆਂ ’ਤੇ ਮੋਹਰ ਲੱਗੀ ਹੈ। ਪ੍ਰੈੱਸ ਕਾਨਫਰੰਸ ‘ਚ ਜਾਣਕਾਰੀ ਦਿੰਦੇ ਹੋਏ ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ 14417 ਵੱਖ-ਵੱਖ ਵਿਭਾਗਾ ਦੇ ਮੁਲਾਜ਼ਮਾ ਨੂੰ ਪੱਕਾ ਕੀਤਾ ਜਾਵੇਗਾ। ਉਹਨਾਂ ਜਾਣਕਾਰੀ ਦਿੱਤੀ ਕਿ ਹਾਉਸਿੰਗ ਪਾਲਿਸੀ ਵਿਚ ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਫੂਡ ਗ੍ਰੇਨ ਪਾਲਿਸੀ ਤੋਂ ਇਲਾਵਾ ਹੋਰ ਕਈ ਪਾਲਿਸੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਉਹਨਾਂ ਜਾਣਕਾਰੀ ਦਿੱਤੀ ਕਿ 3 ਮਾਰਚ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ। ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ। ਇਸ ਤੋਂ ਇਲਾਵਾ 6 ਮਾਰਚ ਨੂੰ ਭਾਸ਼ਣ ’ਤੇ ਚਰਚਾ ਹੋਵੇਗਾ ਅਤੇ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। 

ਇਸ ਤੋਂ ਇਲਾਵਾ 11 ਮਾਰਚ ਨੂੰ ਬਜਟ ’ਤੇ ਬਹਿਸ ਕੀਤੀ ਜਾਵੇਗੀ। ਜੀ 10 ਸੰਮੇਲਨ ਦੇ ਚੱਲਦੇ 7 ਅਤੇ 8 ਮਾਰਚ ਨੂੰ ਬ੍ਰੇਕ ਹੋਵੇਗੀ। 22 ਤੋਂ 24 ਮਾਰਚ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ। ਇਸ ਤੋਂ ਸਾਫ ਹੈ ਕਿ 3 ਮਾਰਚ ਤੋਂ ਲੈ ਕੇ 11 ਮਾਰਚ ਤੱਕ ਬਜਟ ਸੈਸ਼ਨ ਦਾ ਪਹਿਲਾਂ ਪੜਾਅ ’ਤੇ 22 ਤੋਂ 25 ਮਾਰਚ ਤੱਕ ਦੂਜਾ ਪੜਾਅ ਚੱਲੇਗਾ। 

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...