ਪੰਜਾਬ ‘ਚ ਮਹਿੰਗੀ ਹੋਈ ਬਿਜਲੀ, ਉਧਰੋ ਸੀ.ਐਮ. ਮਾਨ ਦਾ ਆਇਆ ਟਵੀਟ

ਗਰਮੀਆਂ ਦੇ ਵੱਧਦੇ ਕਹਿਰ ਵਿਚਾਲੇ ਹੁਣ ਪੰਜਾਬ ਵਿਚ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਤਕਰੀਬਨ 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੀਆਂ ਦਰਾਂ ਵਧਾ ਦਿੱਤੀਆਂ ਹਨ। ਇਹ ਨਵੀਂਆਂ ਦਰਾਂ ਕੱਲ੍ਹ ਯਾਨੀ 16 ਮਈ ਤੋਂ ਲਾਗੂ ਹੋਣਗੀਆਂ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋਵਾਟ ਲੋਡ ਤੱਕ ਲਈ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿੱਲੋਵਾਟ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।

2 ਤੋਂ 7 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪਏ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64  ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 7 ਤੋਂ 50 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ  6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ। ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ।

50 ਤੋਂ 100 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ ਹੋਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 100 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿੱਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ।

ਉਧਰੋਂ ਮੁੱਖ ਮੰਤਰੀ ਮਾਨ ਦਾ ਵੀ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...