ਪੰਜਾਬ ‘ਚ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਵਿਗੜ ਰਹੇ ਮੌਸਮ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਇਕ ਅਹਿਮ ਫੈਸਲਾ ਲੈਂਦਿਆ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਠੰਢ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਹੁਣ ਸਾਰੇ ਸਕੂਲ ਮਿਤੀ 21 ਦਸੰਬਰ 2022 ਤੋਂ 21 ਜਨਵਰੀ 2023 ਤਕ ਸਵੇਰੇ 10 ਵਜੇ ਖੁੱਲ੍ਹਣਗੇ। ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮਾਂ ਹੀ ਰਹੇਗਾ। ਭਾਵ ਸਕੂਲ ਵਿਚ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਇਹ ਤਬਦੀਲੀ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਨੁਕਸਾਨ ਦੇ ਬਚਾਅ ਦੇ ਮੱਦੇਨਜ਼ਰ ਕੀਤੀ ਗਈ ਹੈ।

ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਤੇ ਠੰਢ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਹੁਣ ਸਾਰੇ ਸਕੂਲ ਕੱਲ੍ਹ ਭਾਵ ਮਿਤੀ 21 ਦਸੰਬਰ 2022 ਤੋਂ 21 ਜਨਵਰੀ 2023 ਤਕ ਸਵੇਰੇ 10 ਵਜੇ ਖੁੱਲ੍ਹਣਗੇ। ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮਾਂ ਹੀ ਰਹੇਗਾ। ਭਾਵ ਸਕੂਲ ਵਿਚ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਇਹ ਤਬਦੀਲੀ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਨੁਕਸਾਨ ਦੇ ਬਚਾਅ ਦੇ ਮੱਦੇਨਜ਼ਰ ਕੀਤੀ ਗਈ ਹੈ।