ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ…ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ… ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੰਨਾਂ ਨੇ ਧੂਮ-ਧਾਮ ਨਾਲ ਮਨਾਏ ਜਾਣ ਵਾਲੇ “ਹੋਲਾ ਮਹੱਲਾ” ਤਿਓਹਾਰ ਨੂੰ ਲੈਕੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਨੂੰ ਲੈਕੇ ਸੀ.ਐਮ. ਮਾਨ ਨੇ ਇਕ ਟਵੀਟ ਕੀਤਾ ਹੈ।
ਉਹਨਾਂ ਕਿਹਾ ਕਿ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ‘ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ।