ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਇਕ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਮੁੱਖ ਮੰਤਰੀ ਮਾਨ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਪਹੁੰਚੇ। ਜਿਥੇ ਉਹਨਾਂ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਿਆਦ ਪੂਰੀ ਕਰ ਚੁੱਕੇ ਪੰਜਾਬ ਦੇ 3 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਟੋਲ ਕੰਪਨੀ ਵਲੋਂ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ। ਇਹਨਾਂ ਟੋਲ ਪਲਾਜ਼ਿਆਂ ਵਿਚ ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿੱਚ ਆਉਂਦਾ ਟੋਲ ਪਲਾਜ਼ਾ ਸ਼ਾਮਲ ਹਨ। ਜਿਥੇ ਇਸ ਐਲਾਨ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਉਥੇ ਹੀ ਟੋਲ ਕਰਮਚਾਰੀਆਂ ਨੂੰ ਹੁਣ ਆਪਣੀ ਨੌਕਰੀ ਦੀ ਚਿੰਤਾ ਪੈ ਗਈ ਹੈ।