ਪਰਲ ਕੰਪਨੀ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਮੁੱਖ ਮੰਤਰੀ ਮਾਨ ਦੇ ਨਿਸ਼ਾਨੇ ‘ਤੇ ਆਈ ਕੰਪਨੀ

ਮਸ਼ਹੂਰ ਪਰਲ ਕੰਪਨੀ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਿਉਂਕਿ ਸੀ.ਐਮ. ਮਾਨ ਨੇ ਖੁਦ ਟਵੀਟ ਕਰਕੇ ਇਸ ਕੰਪਨੀ ਦੇ ਸਬੰਧ ਵਿਚ ਜਾਂਚ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ ਹੈ।  ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਪਰਲ ਕੰਪਨੀ ਨੇ ਲੱਖਾਂ ਲੋਕਾਂ ਦੀ ਮਿਹਨਤ ਦੇ ਕਰੋੜਾਂ ਰੁਪਏ ਖਾ ਲਏ। ਪੰਜਾਬ ਵਿੱਚ ਪਰਲ ਕੰਪਨੀ ਦੀ ਬਹੁਤ ਜਾਇਦਾਦਾਂ ਹਨ। ਅਸੀਂ ਕਾਨੂੰਨੀ ਤੌਰ ‘ਤੇ ਰਸਤੇ ਸਾਫ਼ ਕਰਕੇ ਓਹ ਜਾਇਦਾਦ ਸਰਕਾਰ ਆਪਣੇ ਕਬਜ਼ੇ ‘ਚ ਲੈ ਕੇ ਲੋਕਾਂ ਦਾ ਸਾਰਾ ਪੈਸਾ ਵਾਪਸ ਕਰਨ ਦਾ ਰਾਹ ਪੱਧਰਾ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਵਿਸਥਾਰ ਪੂਰਵਕ ਵੇਰਵੇ ਸਾਂਝੇ ਕੀਤੇ ਜਾਣਗੇ।”

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...