ਲੰਘੇ ਐਤਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਹਨਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਸਾਬਕਾ ਡਿਪਟੀ ਸੀ.ਐਮ. ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਤਬੀਅਤ ਹੋਰ ਜਿਆਦਾ ਵਿਗੜਨ ਕਰਕੇ ਉਨ੍ਹਾਂ ਨੂੰ ਆਈਸੀਯੂ ਵਿਚ ਸ਼ਿਫਟ ਕਰ ਦਿੱਤਾ ਹੈ। ਸੋਨੀ ਨੂੰ ਦੋ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿਰਫ਼ਤਾਰ ਕੀਤਾ ਗਿਆ ਸੀ ਤੇ ਕਲ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਦ ਸੋਨੀ ਦੀ ਤਬੀਅਤ ਅਚਾਨਕ ਵਿਗੜ ਗਈ।
ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਬੀਤੇ ਕੱਲ ਤੋਂ ਸੋਨੀ ਦਾ ਇਲਾਜ ਚੱਲ ਰਿਹਾ ਹੈ। ਸੋਨੀ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਸ ਰਿਮਾਂਡ ਤੇ ਭੇਜਿਆ ਹੈ ਪਰ ਵਿਜੀਲੈਂਸ ਹਾਲੇ ਤਕ ਗਿਰਫਤਾਰੀ ਤੌ ਬਾਦ ਸੋਨੀ ਕੋਲੋ ਪੁੱਛਗਿੱਛ ਨਹੀਂ ਕਰ ਸਕੀ।
ਸੋਨੀ ਦੇ ਪਰਿਵਾਰਕ ਸੂਤਰਾਂ ਮੁਤਾਬਕ ਸੋਨੀ ਦਾ ਦਿਲ ਤੇ ਹੋਰ ਕਈ ਬਿਮਾਰੀ ਕਰਨ ਪਿਛਲੇ ਸਮੇਂ ਤੋਂ ਇਲਾਜ ਚਲ ਰਿਹਾ ਹੈ। ਓਧਰ, ਕਲ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਦ ਕਲ ਸੋਨੀ ਨੂੰ ਵਿਜੀਲੈਂਸ ਵਲੋਂ ਦੁਬਾਰਾ ਪੇਸ਼ ਕੀਤਾ ਜਾਂਦਾ ਹੈ ਜਾਂ ਨਹੀਂ ਇਹ ਸੋਨੀ ਦੀ ਸਿਹਤ ਤੇ ਨਿਰਭਰ ਕਰੇਗਾ।