ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਤ ਸਿਹਤ ਵਿਗੜਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਦੇ ਜਨਰਲ ਵਾਰਡ ਤੋਂ ਆਈ.ਸੀ.ਯੂ. ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਵੀ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਡਾਕਟਰਾਂ ਤੋਂ ਉਸ ਦਾ ਹਾਲ ਚਾਲ ਪੁੱਛਿਆ ਗਿਆ।
ਇਸ ਦੀ ਜਾਣਕਾਰੀ ਮਿਲਣ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਨ੍ਹਾਂ ਇਲਾਜ ਵਿਚ ਲੱਗੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰ ਲਿਆ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਸਾਹ ਲੈਣ ਵਿਚ ਵੀ ਤਕਲੀਫ਼ ਹੋ ਰਹੀ ਹੈ।