ਪੰਜਾਬ ਪੁਲਿਸ ਨੇ ਬਿਸ਼ਨੋਈ ਤੇ ਗੋਲਡੀ ਨਾਲ ਜੁੜੇ 1490 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, ਪਈਆਂ ਭਾਜੜਾਂ

ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਕਰੀਬ 1490 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਲਗਭਗ 2000 ਪੁਲਿਸ ਕਰਮਚਾਰੀਆਂ ਨੇ ਰਾਜ ਭਰ ਵਿੱਚ 1000 ਤੋਂ ਵੱਧ ਛੁਪਣਗਾਹਾਂ ‘ਤੇ ਛਾਪੇ ਮਾਰੇ। ਪੰਜਾਬ ਪੁਲਿਸ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਲੋਕਾਂ ਨੂੰ ਲੱਭਣ ਲਈ ਸੂਬਾ ਪੱਧਰੀ ਤਲਾਸ਼ੀ ਲਈ ਜਾ ਰਹੀ ਹੈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜ਼ਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ਵਿਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ‘ਚ ਬਿਸ਼ਨੋਈ ਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ‘ਚ ਡਰ ਪੈਦਾ ਕਰਨਾ ਤੇ ਆਮ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ। 

ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਤੇ ਹੋਰ ਥਾਵਾਂ ਉਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।    

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ‘ਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...