ਬੀਤੇ ਕੱਲ੍ਹ ਤੋਂ ਮੀਡੀਆ ‘ਚ ਇਹ ਖ਼ਬਰਾਂ ਚੱਲ ਰਹੀਆਂ ਸੀ ਕਿ ਪਾਰਟੀ ਹਾਈਕਮਾਂਡ ਪੰਜਾਬ ਭਾਜਪਾ ‘ਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ ਹੈ। ਇਸਦੇ ਚੱਲਦਿਆਂ ਇਹ ਚਰਚਾਵਾਂ ਚੱਲ ਰਹੀਆਂ ਸੀ ਕਿ ਪੰਜਾਬ ਬੀਜੇਪੀ ਪ੍ਰਧਾਨ ਦੇ ਅਹੁਦੇ ਤੋਂ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ ਪਰ ਹੁਣ ਇਸ ਮਾਮਲੇ ਨੂੰ ਲੈਕੇ ਖੁਦ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਪਸ਼ਟੀਕਰਨ ਆ ਚੁੱਕਾ ਹੈ। ਉਹਨਾਂ ਨੇ ਇਹਨਾਂ ਸਾਰੀਆਂ ਖ਼ਬਰਾਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।
ਟਵੀਟ ਲਿਖਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ, ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।”
ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਆਈ ਸੀ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਹਨਾਂ ਦੀ ਥਾਂ ਹੁਣ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ ਸਕਦਾ ਹੈ।