ਪੰਜਾਬ ਮੁੜਦੇ ਸਾਰ ਕਸੂਤਾ ਫਸਿਆ ਸਾਬਕਾ ਮੁੱਖ ਮੰਤਰੀ ਚੰਨੀ, ਪੁਲਿਸ ਨੇ ਕੀਤੀ ਕਾਰਵਾਈ 

ਇਸ ਵੇਲੇ ਦੀ ਵੱਡੀ ਤੇ ਅਹਿਮ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਮੰਗਲਵਾਰ ਦੇਰ ਰਾਤ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ। ਉੱਥੇ ਉਨ੍ਹਾਂ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੂਸੇਵਾਲਾ ਦੀ ਹਵੇਲੀ ਵਿਚ ਹੀ ਰਾਤ ਗੁਜ਼ਾਰੀ।

ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੰਜਾਬ ਆਉਂਦਿਆਂ ਸਾਰ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਚੰਨੀ ਨੇ ਦੱਸਿਆ ਕਿ ਜਦ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੇ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਜਦ ਉਹ ਹਵੇਲੀ ਪਹੁੰਚੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਸੰਮਨ ਦੇ ਦਿੱਤੇ ਗਏ। ਇਹ ਪਰਚਾ ਚਰਨਜੀਤ ਸਿੰਘ ਚੰਨੀ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ‘ਤੇ ਚੋਣ ਪ੍ਰਚਾਰ ਦੌਰਾਨ ਹੋਇਆ ਸੀ। ਉਸੇ ਮਾਮਲੇ ਵਿਚ ਪੁਲਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੰਮਨ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਉਹ ਕਾਫ਼ੀ ਸਮੇਂ ਤੋਂ ਵਿਦੇਸ਼ ਵਿਚ ਸਨ ਅਤੇ ਬੀਤੇ ਦਿਨੀਂ ਹੀ ਵਿਦੇਸ਼ ਤੋਂ ਪਰਤੇ ਸਨ। ਉੱਧਰ ਸਿੱਧੂ ਮੂਸੇਵਾਲਾ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਤਾਂ ਮਾਨਸਾ ਤੋਂ ਵਿਧਾਇਕ ਦੀ ਚੋਣ ਵੀ ਲੜੇ ਸਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...