ਪੰਜਾਬ ਮੰਤਰੀ ਮੰਡਲ ਦੀ ਹੋਈ ਅਹਿਮ ਮੀਟਿੰਗ: ਮੰਤਰੀਆਂ ਨੂੰ ਲੈਕੇ ਲਿਆ ਗਿਆ ਅਹਿਮ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ CM ਤੇ ਮੰਤਰੀਆਂ ਦੇ ਅਖਤਿਆਰੀ ਕੋਟੇ ਦੀ ਗ੍ਰਾਂਟ ‘ਤੇ ਕੱਟ ਲਗਾਇਆ ਗਿਆ ਹੈ।  ਉਹਨਾਂ ਦੱਸਿਆ ਕਿ ਮੰਤਰੀਆਂ ਦੀ ਗ੍ਰਾਂਟ ਡੇਢ ਤੋਂ ਘਟਾਕੇ 1 ਕਰੋੜ ਕੀਤੀ ਗਈ ਹੈ ਜਦਕਿ CM ਦੀ ਗ੍ਰਾਂਟ 50 ਤੋਂ ਘਟਾਕੇ 37 ਕਰੋੜ ਕੀਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿੰਚਾਈ ਵਿਭਾਗ ਦੀ 2021-22 ਦੀ ਸਾਲਾਨਾ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਕੈਦੀਆਂ ਦੀ ਅਗਾਊਂ ਰਿਹਾਈ ਲਈ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਇਕ ਕੈਦੀ ਦੀ ਰਿਹਾਈ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ। 12ਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ ‘ਚ 20 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਮੁਹਾਲੀ ਇਕਾਈ ਲਈ 484 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ‘ਤੇ 60 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਵਧੀਆ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 29 ਅਗਸਤ ਨੂੰ ‘ਖੇਡਣ ਵਤਨ ਪੰਜਾਬ ਦੀਆ’ ਖੇਡਾਂ ਸ਼ੁਰੂ ਹੋਣਗੀਆਂ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਉਨ੍ਹਾਂ ਪੰਜਾਬ ਦੀਆਂ ਇਨ੍ਹਾਂ ਖੇਡਾਂ ਨੂੰ ਮਹਾਕੁੰਭ ਦੱਸਿਆ। ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ ਹੈ। ਇਸ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਈ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਗੌਰਤਲਬ ਹੈ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗਰਾਂਟ ਮਿਲਦੀ ਸੀ। ਪਰ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ​​ਦਿੱਤਾ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...