ਸਿਹਤਮੰਦ ਪੰਜਾਬ ਵੱਲ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਅਹਿਮ ਉਪਰਾਲਾ ਕੀਤਾ ਹੈ। ਹੁਣ ਮਾਰਕਫੈੱਡ, ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਰਾਸ਼ਨ ਦੀ ਸਪਲਾਈ ਕਰੇਗਾ। ਇਸ ਨੂੰ ਲੈਕੇ ਮੁੱਖ ਮੰਤਰੀ ਮਾਨ ਵਲੋਂ ਮਾਰਕਫੈੱਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਵੱਡਾ ਉਪਰਾਲਾ ਕਰਦੇ ਹੋਏ ਮਾਰਕਫੈੱਡ ਨਾਲ ਟਾਈ ਅੱਪ ਕੀਤਾ ਗਿਆ ਹੈ ਅਤੇ ਸਾਰਾ ਕੁਝ ਇਕੋਂ ਥਾਂ ਤੋਂ ਮਿਲੇਗਾ ਅਤੇ ਸਾਰਾ ਸਾਮਾਨ ਖਾਣਯੋਗ ਹੋਵੇਗਾ।
ਦਸ ਦਈਏ ਕਿ ਮੁੱਖ ਮੰਤਰੀ ਵੱਲੋਂ ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦਨ ਮਾਰਕਫੈੱਡ ਦੇ ਹੋਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ ਨਹੀਂ ਆਵੇਗੀ। ਮਾਨ ਸਰਕਾਰ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਜ਼ਿੰਮੇਵਾਰੀ ਸੌਂਪੀ ਹੈ। ਨਾਲ ਹੀ ਉਹਨਾਂ ਕਿਹਾ ਹੁਣ ਬਿਨਾਂ ਕਿਸੇ ਦੇਰੀ ਤੋਂ ਸੈਂਟਰਾਂ ‘ਚ ਸਾਫ਼-ਸੁਥਰਾ ਰਾਸ਼ਨ ਪਹੁੰਚੇਗਾ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ CM Bhagwant Mann ਦਾ ਮਕਸਦ ਹੈ ਕਿ ਪੰਜਾਬ ਨੂੰ ਸਿਹਤਮੰਦ ਬਣਾਇਆ ਜਾਵੇ, ਹੁਣ ਘਟੀਆ ਕਿਸਮ ਦਾ ਖਾਣਾ ਤੇ ਖਾਣੇ ਸੰਬੰਧੀ ਸ਼ਿਕਾਇਤਾਂ ਕਿਸੇ ਵੀ ਪੰਜਾਬੀ ਨੂੰ ਸੁਣਨ ਨੂੰ ਨਹੀਂ ਮਿਲਣਗੀਆਂ।