ਸੀਨੀਅਰ ਕਾਂਗਰਸੀ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਨੇ ਇਕ ਹੋਰ ਝਟਕਾ ਦਿੰਦਿਆਂ ਉਹਨਾਂ ਦੇ ਪਟਿਆਲਾ ਸਥਿਤ ਰਿਹਾਇਸ਼ ‘ਚ ਤਾਇਨਾਤ ਸੁਰਖਿਆ ਮੁਲਾਜ਼ਮ ਵਾਪਸੀ ਲੈ ਲਏ ਹਨ। ਇਸ ਦੀ ਪੁਸ਼ਟੀ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਹੈ। ਉਹਨਾਂ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਤਾਇਨਾਤ ਸਨ, ਜਿੰਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਪਰ ਹਾਲੇ ਤੱਕ ਇਸ ਬਾਰੇ ਕੋਈ ਆਫਿਸ਼ੀਅਲ ਪੁਸ਼ਟੀ ਨਹੀਂ ਹੋਈ ਹੈ। ਹੁਣ ਇਹ ਵੀ ਦੇਖਣਾ ਹੋਵੇਗਾ ਕਿ ਕੀ ਸਿਰਫ ਪਟਿਆਲਾ ਕੋਠੀ ਤੋਂ ਹੀ ਸੁਰੱਖਿਆ ਹਟਾਈ ਗਈ ਹੈ ਜਾਂ ਅੰਮ੍ਰਿਤਸਰ ਕੋਠੀ ਤੋਂ ਵੀ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ ਗਏ ਹਨ।
ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਦੇ ਸਬੰਧ ਵਿਚ ਇਸ ਵੇਲੇ ਪਟਿਆਲਾ ਜੇਲ ਵਿੱਚ ਬੰਦ ਹਨ। ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੂੰ z+ ਸਕਿਊਰਿਟੀ ਮਿਲੀ ਹੋਈ ਹੈ। ਜਦੋਂ ਸਿੱਧੂ ਜੇਲ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਦੀ ਸਕਿਊਰਿਟੀ ਮੁੜ ਬਹਾਲ ਕਰ ਦਿੱਤੀ ਜਾਵੇਗੀ। ਦੂਜੇ ਪਾਸੇ ਸਿੱਧੂ ਨੇ ਸੁਰੱਖਿਆ ਖਤਰੇ ਦਾ ਜ਼ਿਕਰ ਕਰਦੇ ਹੋਏ ਲੁਧਿਆਣਾ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਏਡੀਜੀਪੀ ਸੁਰੱਖਿਆ ਨੂੰ ਪੱਤਰ ਲਿਖਿਆ ਸੀ। ਹੁਣ ਪੰਜਾਬ ਪੁਲਿਸ ਵੱਲੋਂ ਤੈਨਾਤ ਘਰ ਦੀ ਸੁਰੱਖਿਆ ਵਾਪਸ ਬੁਲਾ ਲਈ ਗਈ ਹੈ।