ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਤੋਂ ਬਾਅਦ ਹੁਣ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਉਨ੍ਹਾਂ ਨੂੰ ਪਾਰਟੀ ਦੇ ਆਗੂਆਂ ਅਤੇ ਰਿਸ਼ਤੇਦਾਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦਰਮਿਆਨ ਵਿਧਾਇਕ ਨਰਿੰਦਰ ਸਿੰਘ ਸਵਨਾ ਦੇ ਵਿਆਹ ‘ਚ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਗੁਰਮੀਤ ਸਿੰਘ ਮੀਤ ਹੇਅਰ, ਹਰਜੋਤ ਸਿੰਘ ਬੈਂਸ, ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਬਲਜਿੰਦਰ ਕੌਰ ਤੋਂ ਇਲਾਵਾ ਪਾਰਟੀ ਦੇ ਕਈ ਆਗੂਆਂ ਵਲੋਂ ਸ਼ਿਰਕਤ ਕੀਤੀ ਗਈ ਅਤੇ ਉਹਨਾਂ ਨੇ ਇਸ ਨਵੇਂ ਸਫ਼ਰ ਲਈ ਵਧਾਈਆਂ ਦਿੱਤੀਆਂ ਗਈਆਂ।
ਇਥੇ ਦਸ ਦਈਏ ਕਿ ਵਿਧਾਇਕ ਸਿਵਾਨਾ ਦਾ ਵਿਆਹ ਖੁਸ਼ਬੂ ਸਾਵਨਸੁਖ ਨਾਲ ਹੋਇਆ ਹੈ। ਸੂਤਰਾਂ ਅਨੁਸਾਰ ਲਾੜੀ ਦਾ ਪਰਿਵਾਰ ਵੀ ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅੱਜ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨਗੇ ਅਤੇ ਅੱਜ ਸਵਨਾ ਦੀ ਰਿਸੈਪਸ਼ਨ ਪਾਰਟੀ ਵੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਨੇਤਾ ਇਸ ਪਾਰਟੀ ਵਿਚ ਪਹੁੰਚ ਸਕਦੇ ਹਨ।
ਦੱਸਣਯੋਗ ਹੈ ਕਿ ਨਰਿੰਦਰ ਸਿੰਘ ਸਵਨਾ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।