ਫੀਲਡ ‘ਚ ਉਤਰੇ ਮੁੱਖ ਮੰਤਰੀ ਭਗਵੰਤ ਮਾਨ, ਕੁਦਰਤੀ ਮਾਰ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਵੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਨੇ ਸੂਬੇ ਭਰ ਵਿਚ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਿਰਦੇਸ਼ ਦੇਣ ਤੋਂ ਬਾਅਦ ਸੀਐਮ ਭਗਵੰਤ ਮਾਨ ਵੀ ਫ਼ੀਲਦ ਵਿਚ ਉਤਰ ਆਏ ਹਨ। ਇਸ ਦੌਰਾਨ ਕੁਦਰਤ ਦੀ ਮਾਰ ਹੇਠ ਆਏ ਪ੍ਰਭਾਵਿਤ ਇਲਾਕਿਆਂ ਵਿਚ ਜਾਇਜ਼ਾ ਲੈਣ ਮੌਕੇ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਜਾਰੀ ਇਸ ਕੁਦਰਤੀ ਆਫ਼ਤ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨਾ ਪਵੇਗਾ। ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਨਾਲ ਖੜੀ ਹੈ।

ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ‘ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਇਕੱਠੇ ਹੋ ਕੇ ਨਜਿੱਠਣਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੇ ਆਪੋ-ਆਪਣੇ ਇਲਾਕਿਆਂ ‘ਚ ਡਿਊਟੀਆਂ ਸੰਭਾਲੀਆਂ ਹੋਈਆਂ ਹਨ। ਮੁੱਖ ਮੰਤਰੀ ਪੰਜਾਬ ਵਲੋਂ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ਖਾਨਪੁਰ ਨਿਰਵਾਣਾ ਗ੍ਰੀਨ ਨੇੜੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੰਮੇ ਚਿਰ ਤੋਂ ਪਰੇਸ਼ਾਨੀ ਝੱਲ ਰਹੇ ਲੋਕਾਂ ਦੀ ਸਮੱਸਿਆ ਨੂੰ ਜਾਣਨ ਲਈ ਮੌਕੇ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਜਾਰੀ ਇਸ ਕੁਦਰਤੀ ਆਫ਼ਤ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨਾ ਪਵੇਗਾ। ਪੰਜਾਬ ਸਰਕਾਰ ਸੂਬੇ ਦੇ ਹਰ ਖਿੱਤੇ ਹਰ ਇਕ ਕੋਨੇ ‘ਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੀ ਰਹੀ ਹੈ। ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੈ, ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਹਰ ਥਾਂ ਲੋੜੀਂਦੀ ਮਦਦ ਲੋਕਾਂ ਤੱਕ ਪੁੱਜਦੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹਾਲਾਤ ਕਾਬੂ ‘ਚ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਇਕੱਠੇ ਹੋ ਕੇ ਨਜਿੱਠਣਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੇ ਆਪੋ-ਆਪਣੇ ਇਲਾਕਿਆਂ ‘ਚ ਡਿਊਟੀਆਂ ਸੰਭਾਲੀਆਂ ਹੋਈਆਂ ਹਨ ਅਤੇ ਬੱਚਿਆਂ ਨੂੰ ਵੀ 13 ਜੁਲਾਈ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੂਰੇ ਪੰਜਾਬ ‘ਚ ਮੀਂਹ ਬਾਰੇ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...