ਫੰਡ ਰੋਕਣ ਮਾਮਲੇ ‘ਤੇ ਕੇਂਦਰ-ਪੰਜਾਬ ਦੀ ਖੜਕੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਜਵਾਬ

ਕੇਂਦਰ ਵਲੋਂ ਫੰਡਾਂ ਰੋਕਣ ਦੀ ਚੇਤਾਵਨੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣਾ ਜਵਾਬ ਦੇ ਦਿੱਤਾ ਹੈ। ਕੇਂਦਰ ਦੀ ਚੇਤਾਵਨੀ ਦੇ ਉਲਟ ਹੁਣ ਸੂਬਾ ਸਰਕਾਰ ਨੇ ਕੇਂਦਰ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਅਸੀਂ ਵਰਲਡ ਕਲਾਸ ਸੁਵਿਧਾਵਾਂ ਦੇ ਰਹੇ ਹਾਂ। ਭਾਵੇ ਟੀਮ ਭੇਜ ਕੇ ਚੈੱਕ ਕਰਵਾ ਲਓ। ਉਹਨਾਂ ਇਹ ਵੀ ਕਿਹਾ ਕਿ ਕੇਂਦਰ ਵਲੋਂ ਤਾਨਾਸ਼ਾਹੀ ਰਵਈਆ ਅਪਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਕੇਂਦਰਾਂ ‘ਚ ਕੋਈ ਸਹੂਲਤ ਨਹੀਂ ਮਿਲ ਰਹੀ ਸੀ ਪਰ ਹੁਣ ਜਦੋਂ ਤੋਂ ‘ਆਮ ਆਦਮੀ ਕਲੀਨਿਕ’ ਬਣਾਏ ਗਏ ਹਨ, ਉਦੋਂ ਤੋਂ 15 ਲੱਖ ਦੇ ਕਰੀਬ ਲੋਕ ਸਹੂਲਤਾਂ ਲੈ ਰਹੇ ਹਨ। ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਡਾਕਟਰ, ਸਟਾਫ਼ ਅਤੇ ਲੋਕ ਖ਼ੁਸ਼ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਤੋਂ ਤਕਲੀਫ਼ ਹੈ। ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਵਰਲਡ ਕਲਾਸ ਸਹੂਲਤਾਂ ਦੇ ਰਹੇ ਹਾਂ। ਕੇਂਦਰ ਨੇ ਪੰਜਾਬ ਸਰਕਾਰ ਨੂੰ ਕੁੱਲ 1114 ਕਰੋੜ ਦੇਣੇ ਸੀ, ਜਿਸ ਵਿਚੋਂ ਕੇਂਦਰ ਨੇ ਸਿਰਫ 438 ਕਰੋੜ ਰੁਪਏ ਦਿੱਤੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦਾ ‘ਪੇਂਡੂ ਵਿਕਾਸ ਫੰਡ’ ਵੀ ਰੋਕਿਆ ਹੋਇਆ ਹੈ। ਪਿਛਲੀਆਂ ਸਰਕਾਰਾਂ ਜਦੋਂ ਇਸ ਫੰਡ ਦੀ ਦੁਰਵਰਤੋਂ ਕਰ ਰਹੀਆਂ ਸਨ ਤਾਂ ਇਹ ਫੰਡ ਨਹੀਂ ਰੋਕਿਆ ਗਿਆ ਪਰ ਹੁਣ ਮੋਦੀ ਸਰਕਾਰ ਨੇ ਇਹ ਫੰਡ ਰੋਕ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਨੂੰ ਗ੍ਰਾਂਟਾਂ ਨਾ ਰੋਕਣ ਦੀ ਅਪੀਲ ਕਰਦਿਆਂ ਇਨ੍ਹਾਂ ਨੂੰ ਤੁਰੰਤ ਰਿਲੀਜ਼ ਕਰਨ ਦੀ ਗੱਲ ਕਹੀ।  ਉਹਨਾਂ ਇਹ ਵੀ ‘ਰਾਸ਼ਟਰੀ ਸਿਹਤ ਮਿਸ਼ਨ’ ਤਹਿਤ ਕੇਂਦਰ ਦੀ 60 ਅਤੇ ਸੂਬੇ ਦੀ 40 ਫ਼ੀਸਦੀ ਫੰਡਿੰਗ ਹੁੰਦੀ ਹੈ। ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਬੀਜੇਪੀ ਸਰਕਾਰ ਵਾਲੇ ਸੂਬਿਆਂ ਦੀ ਤੁਲਨਾ ਪੰਜਾਬ ਨਾਲ ਕਰਕੇ ਵੇਖੋ, ਆਮ ਆਦਮੀ ਕਲੀਨਿਕ ਦੇ ਚੰਗੇ ਨਤੀਜੇ ਮਿਲ ਰਹੇ ਹਨ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...