ਬਜਟ ਪੇਸ਼ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਦਾ ਅਹਿਮ ਬਿਆਨ, ਆਖੀ ਵੱਡੀ ਗੱਲ

ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ, “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ।  ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ। ਦੱਸਣਯੋਗ ਹੈ ਕਿ ਇਸ ਬਜਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਪੰਜਾਬ ਦੀ ਮਾਨ ਸਰਕਾਰ ਵੱਲੋਂ 11 ਵਜੇ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਜਾਵੇਗਾ।

ਦਸ ਦਈਏ ਕਿ ਬਜਟ ਪੇਸ਼ ਹੋਣ ਤੋਂ ਬਾਅਦ ਦੁਪਹਿਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਬਜਟ ਪੇਸ਼ ਹੋਣ ਤੋਂ ਬਾਅਦ ਦੁਪਹਿਰ ਕਰੀਬ 3.30 ਵਜੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...