ਬਲਵੰਤ ਸਿੰਘ ਰਾਜੋਆਣਾ ਦੇ ਕੇਸ ‘ਚ ਸੁਪਰੀਮ ਕੋਰਟ ਵੱਲੋਂ ਸੁਣਾਏ ਫੈਸਲੇ ਤੋਂ ਬਾਅਦ SGPC ਪ੍ਰਧਾਨ ਧਾਮੀ ਦਾ ਬਿਆਨ

ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੇ ਕੇਸ ਵਿਚ ਗ੍ਰਹਿ ਮੰਤਰਾਲੇ ਨੂੰ ਫੈਸਲਾ ਲੈਣ ਲਈ ਨਿਰਦੇਸ਼ ਦਿੱਤੇ ਹਨ, ਇਸ ਲਈ ਹੁਣ ਸਰਕਾਰ ਨੇ ਕਾਰਵਾਈ ਕਰਨੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੂੰ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਸਰਕਾਰ ਆਪਣੇ 2019 ਦੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਕਰਕੇ ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਰਿਹਾਈ ਦਾ ਵੀ ਫੈਸਲਾ ਲਵੇ, ਕਿਉਂਕਿ ਉਹ ਉਮਰ ਕੈਦ ਤੋਂ ਜ਼ਿਆਦਾ ਸਜ਼ਾ ਭੁਗਤ ਚੁੱਕੇ ਹਨ। ਜੇਲ੍ਹ ’ਚ ਨਜ਼ਰਬੰਦੀ ਦੌਰਾਨ ਭਾਈ ਰਾਜੋਆਣਾ ਨੂੰ ਪੈਰੋਲ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਸਿੱਖ ਆਗੂਆਂ ਨੂੰ ਵੀ ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਇਹ ਭਾਜਪਾ ਵਿਚ ਸ਼ਾਮਲ ਸਿੱਖ ਆਗੂਆਂ ਲਈ ਪਰਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਲਈ ਵੀ ਆਪਣੇ ਫ਼ਰਜ਼ ਨਿਭਾਉਣ ਦਾ ਸਮਾਂ ਹੈ। ਕਿਉਂਕਿ ਕੌਮੀ ਘਟਗਿਣਤੀ ਕਮਿਸ਼ਨ ਦੀ ਜ਼ੁੰਮੇਵਾਰੀ ਘਟਗਿਣਤੀ ਕੌਮਾਂ ਦੇ ਹੱਕਾਂ ਤੇ ਹਿੱਤਾਂ ਦੀ ਪਾਲਣਾ ਕਰਵਾਉਣਾ ਹੈ, ਇਸ ਲਈ ਸ. ਲਾਲਪੁਰਾ ਜਵਾਬਦੇਹ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲਿਆਂ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ।

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...