ਬਿਕਰਮ ਸਿੰਘ ਮਜੀਠੀਆ ਦਾ ‘ਆਪ’ ਸਰਕਾਰ ‘ਤੇ ਵਾਰ, ਆਖਿਆ ਬੇਈਮਾਨ ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿਚ ਮਜੀਠੀਆ ਵਲੋਂ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਦਰਮਿਆਨ ਉਹਨਾਂ ਨੇ ਮਾਨ ਸਰਕਾਰ ਨੂੰ ਬੇਈਮਾਨ ਵੀ ਆਖ ਦਿੱਤਾ ਹੈ ਅਤੇ ਕਿਹਾ ਕਿ ਇਸ 11 ਮਹੀਨਿਆਂ ਵਿਚ ਬਹੁਤ ਘਪਲੇ ਹੋਏ ਹਨ। ਮਜੀਠਿਆ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਬਾਹਰੋਂ ਰੇਤਾ ਤੇ ਬਜਰੀ ਲੈ ਕੇ ਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ ‘ਚ 400 ਕਰੋੜ ਰੁਪਏ ਦੇ ਘਪਲੇ ਦੀ ਸੀ.ਬੀ.ਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਨਾਲ ਜੁੜੇ ਰਹੇ ਦੋ ਰੇਤ ਮਾਇਨਿੰਗ ਮਾਫ਼ੀਆ ਦੇ ਠੇਕੇ ਰੱਦ ਹੋਣ ਦੇ ਇਕ ਮਹੀਨੇ ਅੰਦਰ ਹੀ ਰੀਨਿਊ ਕਰ ਦਿੱਤੇ।

ਅਕਾਲੀ ਆਗੂ ਮਜੀਠੀਆ ਨੇ ਮੁੱਖ ਮੰਤਰੀ ਮਾਨ ‘ਤੇ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਰਾਇਲਟੀ ਘੁਟਾਲੇ ਦੀ ਅਗਵਾਈ ਕਰਨ ਦਾ ਦੋਸ਼ ਲਾਉਂਦਿਆਂ ਰਸੀਦਾਂ ਵਿਖਾਈਆਂ ਕਿ ਕਿਵੇਂ ਸਰਕਾਰ ਵੱਲੋਂ 7 ਰੁਪਏ ਕਿਊਬਿਕ ਫੁੱਟ ਰਾਇਲਟੀ ਲੈਣ ਦਾ ਐਲਾਨ ਕਰਨ ਦੇ ਬਾਵਜੂਦ ਸਿਰਫ਼ ਨਾ-ਮਾਤਰ ਪੈਸੇ ਦੀਆਂ ਰਸੀਦਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ‘ਆਪ’ ਵੱਲੋਂ ਅੰਤਰ ਰਾਜੀ ਵਾਹਨਾਂ ਤੋਂ ਵਸੂਲੇ ਜਾ ਰਹੇ ਪੈਸੇ ਵਿੱਚ ਘਪਲਾ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਨਵੀਂ ਮਾਇਨਿੰਗ ਨੀਤੀ ਵਿੱਚ ਅੰਤਰ ਰਾਜੀ ਵਾਹਨਾਂ ’ਤੇ ਲਾਈ ਜਾਣ ਵਾਲੀ ਰਾਇਲਟੀ ਤੈਅ ਕਰਨ ਦਾ ਅਧਿਕਾਰ ਮੁੱਖ ਮੰਤਰੀ ਨੂੰ ਦਿੱਤਾ ਗਿਆ ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਕੱਠੇ ਕੀਤੇ ਜਾ ਰਹੇ ਫੰਡ ਸਰਕਾਰੀ ਖਜ਼ਾਨੇ ‘ਚ ਜਾਣ ਦੀ ਥਾਂ ਸਿੱਧਾ ਆਮ ਆਦਮੀ ਪਾਰਟੀ ਕੋਲ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਗੁਆਂਢੀ ਸੂਬਿਆਂ ਤੋਂ ਰੋਜ਼ਾਨਾ 2000 ਤੋਂ ਵੱਧ ਟਰੱਕ ਰੇਤਾ ਤੇ ਬਜਰੀ ਲੈ ਕੇ ਆਉਂਦੇ ਹਨ। ਇਹਨਾਂ ਤੋਂ ਲਈ ਜਾ ਰਹੀ ਰਾਇਲਟੀ ਦਾ ਅੱਧਾ ਪੈਸਾ ‘ਆਪ’ ਖੁਰਦ ਬੁਰਦ ਕਰ ਰਹੀ ਹੈ।

ਮਜੀਠੀਆ ਨੇ ਕਿਹਾ ਕਿ ਦੋ ਮਾਇਨਿੰਗ ਮਾਫੀਆ ਕਿੰਗ ਰਾਕੇਸ਼ ਚੌਧਰੀ ਅਤੇ ਅਸ਼ੋਕ ਚੰਢਕ ਨੂੰ ‘ਆਪ’ ਵਾਸਤੇ ਪੈਸਾ ਇਕੱਠਾ ਕਰਨ ਦੇ ਮਕਸਦ ਨਾਲ ਪੰਜਾਬ ‘ਚ ਮਾਇਨਿੰਗ ਦਾ ਚਾਰਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੌਧਰੀ ਦਾ ਮੁਹਾਲੀ ਅਤੇ ਰੋਪੜ ਜ਼ਿਲ੍ਹਿਆਂ ‘ਚ ਰੇਤ ਮਾਇਨਿੰਗ ਦਾ ਠੇਕਾ ਪਿਛਲੇ ਸਾਲ 21 ਦਸੰਬਰ ਨੂੰ ਰੱਦ ਕੀਤਾ ਗਿਆ ਸੀ ਤੇ ‘ਆਪ’ ਸਰਕਾਰ ਨੇ ਇਸ ਸਾਲ 27 ਜਨਵਰੀ ਨੂੰ ਉਹਨਾਂ ਜ਼ੋਨਾਂ ਦਾ ਹੀ ਠੇਕਾ ਉਸਨੂੰ ਮੁੜ ਦੇ ਦਿੱਤਾ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਚੌਧਰੀ ਖ਼ਿਲਾਫ਼ ਰੋਪੜ ਜ਼ਿਲ੍ਹੇ ਵਿੱਚ ਚਾਰ ਪੁਲਸ ਕੇਸ ਦਰਜ ਹਨ ਅਤੇ ਹਾਈ ਕੋਰਟ ਨੇ ਇਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਕੀਤੇ ਸਟਿੰਗ ਅਪਰੇਸ਼ਨ ਵਿੱਚ ਚੌਧਰੀ ਵੱਲੋਂ ਗੁੰਡਾ ਟੈਕਸ ਵਸੂਲੇ ਜਾਣ ਦੇ ਮਾਮਲੇ ਨੂੰ ਬੇਨਕਾਬ ਕਰਨ ’ਤੇ ਇਸਦੀ ਸੀ.ਬੀ.ਆਈ ਜਾਂਚ ਦੇ ਵੀ ਹੁਕਮ ਦਿੱਤੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ‘ਆਪ’ ਸਰਕਾਰ ਨੇ ਪਿਛਲੇ 11 ਮਹੀਨਿਆਂ ਤੋਂ ਮਾਇਨਿੰਗ ਨੀਤੀ ਦਾ ਐਲਾਨ ਜਾਣ ਬੁੱਝ ਕੇ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਮਾਇਨਿੰਗ ਮਾਫ਼ੀਆ ਨਾਲ ਸੌਦਾ ਕਰਨ ਚਾਹੁੰਦੀ ਸੀ ਜੋ ਹੁਣ ਕਰ ਲਿਆ ਹੈ। ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸ ਦੌਰੇ ਦੇ ਵਿਚਕਾਰ ਕਿਸੇ ਨੂੰ ਨਹੀਂ ਆਉਣ ਦਿੱਤਾ ਤੇ ਨਾ ਹੀ ਮੁਹਾਲੀ ਵਿਚ ਗੈਰ-ਕਾਨੂੰਨੀ ਮਾਇਨਿੰਗ ਲਈ ਰਾਕੇਸ਼ ਚੌਧਰੀ ਨੂੰ ਦਿੱਤੇ 26 ਕਰੋੜ ਰੁਪਏ ਦੀ ਉਗਰਾਹੀ ਦੇ ਨੋਟਿਸ ਨੂੰ ਹੀ ਅੜਿੱਕਾ ਬਣਨ ਦਿੱਤਾ ਤੇ ਨਾ ਹੀ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਸਵਾਲਾਂ ਨੂੰ ਜਿਹਨਾਂ ‘ਚ ਪੁੱਛਿਆ ਗਿਆ ਸੀ ਕਿ ਉਸਦੇ ਖਿਲਾਫ਼ ਫੌਜਦਾਰੀ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਮਜੀਠੀਆ ਨੇ ਪਿੱਟ ਹੈਡ ’ਤੇ ਰੇਤੇ ਦੀਆਂ ਦਰਾਂ ਫਿਕਸ ਕਰਨ ਵਿਚ ‘ਆਪ’ ਸਰਕਾਰ ਵੱਲੋਂ ਵਾਰ ਵਾਰ ਫ਼ੈਸਲੇ ਬਦਲਣ ’ਤੇ ਵੀ ਸਵਾਲ ਚੁੱਕਿਆ ਅਤੇ ਦੱਸਿਆ ਕਿ ‘ਆਪ’ ਸਰਕਾਰ ਨੇ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਤੈਅ ਕੀਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਰੇਟ ਨੂੰ ਅਗਸਤ ਮਹੀਨੇ ਵਿੱਚ ਵਧਾ ਕੇ 9 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤਾ ਤੇ ਹੁਣ ਪਿੱਛੇ ਜਿਹੇ ਦੁਬਾਰਾ ਇਹ ਰੇਟ ਸਾਢੇ ਪੰਜ ਰੁਪਏ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਅਜਿਹਾ ਮਾਇਨਿੰਗ ਮਾਫ਼ੀਆ ਨਾਲ ਸੌਦਾ ਕਰਨ ਵਾਸਤੇ ਕੀਤਾ ਗਿਆ ਤੇ ਇਸ ਪੱਖ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...