ਬੀਜੇਪੀ ਨੇ ਪੰਜਾਬ ਸਰਕਾਰ ਨੂੰ ਦਿੱਤਾ ਸਮਰਥਨ, ਵਿਰੋਧੀਆਂ ਹੋਏ ਪਰੇਸ਼ਾਨ!

ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਭਰਪੂਰ ਹੰਗਾਮਾ ਹੁੰਦਾ ਵਿਖਾਈ ਦਿੱਤਾ ਹੈ। ਇਸ ਦੌਰਾਨ ਜਿਥੇ ਕਾਂਗਰਸ ਵਲੋਂ ਵਾਕਆਊਟ ਕਰਕੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਘੇਰਿਆ ਗਿਆ ਹੈ। ਉਥੇ ਹੀ ਹੁਣ ਭਾਜਪਾ ਨੇ ਓਪਰੇਸ਼ਨ ਅੰਮ੍ਰਿਤਪਾਲ ਤਹਿਤ ਪੰਜਾਬ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵਿਰੁੱਧ ਚਲਾਏ ਗਏ ਆਪਰੇਸ਼ਨ ਦਾ ਭਾਜਪਾ ਵੱਲੋਂ ਸਮਰਥਨ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਚਲਾਏ ਗਏ ਆਪਰੇਸ਼ਨ ਅੰਮ੍ਰਿਤਪਾਲ ‘ਤੇ ਕਿਹਾ ਕਿ ਸਰਕਾਰ ਇਸ ਮਾਮਲੇ ‘ਤੇ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੇਲਾ ਨੁਕਤਾਚੀਨੀ ਕਰਨ ਦਾ ਨਹੀਂ ਅਤੇ ਨਾ ਹੀ ਪ੍ਰਸ਼ਨ ਕਰਨ ਦਾ ਹੈ, ਸਗੋਂ ਇਸ ਵੇਲੇ ਪੰਜਾਬ ਦਾ ਅਮਨ-ਸ਼ਾਂਤੀ ਭਾਈਚਾਰਾ ਸਭ ਤੋਂ ਅਹਿਮ ਹੈ। 

ਉਨ੍ਹਾਂ ਕਿਹਾ ਕਿ ਸਿੱਖ ਬੜੀ ਬਹਾਦਰ ਕੌਮ ਹੈ ਅਤੇ ਸ਼ੂਰਵੀਰਤਾ ਉਸ ਦਾ ਗਹਿਣਾ ਹੈ। ਉਨ੍ਹਾਂ ਕਿਹਾ ਕਿ ਪਰ ਕਿਸੇ ਵੀ ਅਜਿਹੇ ਵਿਅਕਤੀ ਨਾਲ ਨਾਜਾਇਜ਼ ਨਾ ਹੋਵੇ, ਜਿਸ ਦਾ ਕੋਈ ਕਸੂਰ ਨਾ ਹੋਵੇ ਪਰ ਜਿਹੜਾ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦਾ ਹੈ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਜਿਹੜਾ ਵੀ ਕਦਮ ਚੁੱਕੇ ਦ੍ਰਿੜਤਾ ਨਾਲ ਚੁੱਕੇ, ਅਸੀਂ ਸਰਕਾਰ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਲੈਕੇ ਹੁਣ ਤੱਕ ਦੀ ਕੀਤੀ ਗਈ ਉਚਿਤ ਕਾਰਵਾਈ ਸਦਨ ਨੂੰ ਦੇਣੀ ਚਾਹੀਦੀ ਹੈ। 

LEAVE A REPLY

Please enter your comment!
Please enter your name here

Share post:

Popular

More like this
Related

ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਭਖੀ ਸਿਆਸਤ, ‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ‘ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ...

“ਅੱਜ ਦਾ ਭਾਰਤ ਦੁਨੀਆ ਦਾ ਵਿਸ਼ਵ ਮਿੱਤਰ ਹੈ, ਕੁਝ ਲੋਕ ਵੰਡ ‘ਚ ਰੁੱਝੇ ਹੋਏ ਹਨ”: PM ਮੋਦੀ ਦਾ ਵਿਰੋਧੀ ਗਠਜੋੜ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਨਾ ਰਿਫਾਇਨਰੀ ਵਿਖੇ ਪੈਟਰੋਕੈਮੀਕਲ...

ਭੋਪਾਲ ਵਿੱਚ ਕੀਤੀ ਜਾਵੇਗੀ ‘INDIA’ ਗਠਜੋੜ ਦੀ ਪਹਿਲੀ ਸਾਂਝੀ ਰੈਲੀ

ਕਈ ਮੀਟਿੰਗਾਂ ਤੋਂ ਬਾਅਦ, ਭਾਰਤ ਗਠਜੋੜ ਨੇ ਆਖਰਕਾਰ ਮੱਧ...