ਬੁੱਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਵਿਧਾਇਕ ਬਣੇ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦਸ ਦਈਏ ਕਿ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
ਉਥੇ ਹੀ ਦੂਜੇ ਪਾਸੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ, ਤਰੁਣਪ੍ਰੀਤ ਸਿੰਘ ਸੌਂਦ ਨੂੰ ਉੱਪ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਸੇ ਨੂੰ ਸੂਬੇ ਦੇ ਯੂਥ ਵਿੰਗ ਦੇ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ।
ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਆਖਿਆ ਹੈ-‘ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ। ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ।