ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਲਈ ਅਹਿਮ ਫੈਂਸਲੇ ਲੈਂਦੇ ਹੋਏ ਵੱਡਾ ਐਲਾਨ ਕੀਤਾ ਹੈ। ਜਿਸ ਵਿਚ ਪਹਿਲਾ ਫੈਸਲਾ ਇਹ ਹੈ ਕਿ ਜਨਵਰੀ 2023 ‘ਚ Schools of Eminence ਪ੍ਰੋਜੈਕਟ ਸ਼ੁਰੂ ਹੋਵੇਗਾ। ਇਨ੍ਹਾਂ ਸਕੂਲਾਂ ਵਿੱਚ ਮੈਰਿਟ ਦੇ ਆਧਾਰ ‘ਤੇ ਦਾਖਲਾ ਹੋਵੇਗਾ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਰਾਖਵਾਂਕਰਨ ਹੋਵੇਗਾ।
ਉਥੇ ਹੀ ਦੂਜਾ ਫੈਸਲਾ ਇਹ ਹੈ ਕਿ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਮਾਨ ਸਰਕਾਰ ਮਦਦ ਕਰੇਗੀ। 824 ਗਰੀਬ ਤੇ ਲੋੜਵੰਦ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹੋਰ ਤਾਂ ਹੋਰ ਸਹਾਇਤਾ ਵਜੋਂ ਇਨ੍ਹਾਂ ਬੱਚਿਆਂ ਨੂੰ ਪ੍ਰਤੀ ਮਹੀਨਾ 2000 ਰੁਪਏ ਦਿੱਤੇ ਜਾਣਗੇ।
ਨਾਲ ਹੀ ਤੁਹਾਨੂੰ ਦਸ ਦਈਏ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਹਿਲਾਕੇ ਰੱਖ ਦੇਣ ਵਾਲਾ ਕਿਸਾਨੀ ਅੰਦੋਲਨ ਹੁਣ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਪੜਾਇਆ ਜਾਵੇਗਾ। ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ‘ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਹੁਣ ਬੱਚਿਆਂ ਨੂੰ ਸਕੂਲਾਂ ‘ਚ ਕਿਸਾਨ ਅੰਦੋਲਨ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ‘ਚ ਸ਼ਾਮਲ ਕੀਤਾ ਜਾਵੇਗਾ।
ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਬੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਸਨ। ਦੱਸਣਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ। ਇਸ ਦੀ ਜਾਣਕਾਰੀ ‘ਆਮ ਆਦਮੀ ਪਾਰਟੀ ਪੰਜਾਬ’ ਦੇ ਸੋਸ਼ਲ ਮੀਡੀਆ ਪੇਜ ’ਤੇ ਸਾਂਝੀ ਕੀਤੀ ਗਈ ਹੈ।